ਖ਼ਬਰਿਸਤਾਨ ਨੈੱਟਵਰਕ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤਰ੍ਹਾਂ ਦੀਆਂ ਧਕਮੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਾਣਕਾਰੀ ਅਨੁਸਾਰ ਇੱਕ ਅਧਿਕਾਰੀ ਨੂੰ ਈਮੇਲ ਰਾਹੀਂ ਧਮਕੀ ਮਿਲੀ ਸੀ।
ਜਿਸ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਆਡ ਵੀ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਨੂੰ ਵੀ 9 ਈਮੇਲ ਭਰੀਆਂ ਧਮਕੀਆਂ ਮਿਲੀਆਂ ਹਨ। ਜਿਸ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਮਾਮਲੇ 'ਚ ਫਰੀਦਾਬਾਦ ਦੇ ਇੱਕ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਸੂਤਰਾਂ ਮੁਤਾਬਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਧਮਕੀਆਂ ਮਿਲਣ ਤੋਂ ਬਾਅਦ ਸੀਐੱਮ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।