ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ਸਥਿਤ ਆਪਣੇ ਘਰ ਵਿਚ ਅਹਿਮ ਮੀਟਿੰਗ ਬੁਲਾਈ ਗਈ। ਇਸ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਗਿਆਨੀ ਹਰਪ੍ਰੀਤ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਹਾਜ਼ਰ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਹਨ। ਦੱਸ ਦੇਈਏ ਕਿ ਅੱਜ ਬਲਵੰਤ ਸਿੰਘ ਰਾਜੋਆਣਾ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਆਪਣੇ ਭਰਾ ਦੇ ਭੋਗ ਉਤੇ ਪੈਰੋਲ ਉਤੇ ਆਏ ਸਨ, ਜਿਥੇ ਗਆਨੀ ਰਘਬੀਰ ਸਿੰਘ ਤੇ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਿਰਕਤ ਕੀਤੀ।
ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਉਹ ਆਪਣੀ ਤਨਖਾਹ (ਧਾਰਮਿਕ ਸਜ਼ਾ) ਦੀ ਉਡੀਕ ਕਰ ਰਹੇ ਹਨ।