Amritsar News: 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਦਿਹਾਂਤ, ਸ਼ਿਵਪੁਰੀ 'ਚ ਕੀਤਾ ਗਿਆ ਅੰਤਮ ਸੰਸਕਾਰ
ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ। ਉਹ ਪੂਰੀ ਤਰ੍ਹਾਂ ਤੰਦਰੁਸਤ ਸੀ। ਪਰ ਕੱਲ੍ਹ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਇੱਕ ਹੋਮ ਮੇਕਰ ਸਨ । ਉਨ੍ਹਾਂ ਦੀਆਂ ਦੋ ਬੇਟੀਆਂ ਹਨ, ਜਿਨ੍ਹਾਂ 'ਚੋਂ ਇਕ ਲਾਅ ਕਰ ਰਹੀ ਹੈ ਅਤੇ ਦੂਜੀ ਬੇਟੀ ਸਕੂਲ ਜਾਂਦੀ ਹੈ। ਮਧੂਮਿਤਾ ਬਹੁਤ ਹੀ ਸੋਸ਼ਲ ਸੀ ਅਤੇ ਕਈ ਫੰਕਸ਼ਨਾਂ ਵਿੱਚ ਉਨ੍ਹਾਂ ਦੇ ਨਾਲ ਨਜ਼ਰ ਆਉਂਦੀ ਸੀ।
ਅੰਤਿਮ ਸੰਸਕਾਰ 'ਚ ਕਈ ਮੰਤਰੀ ਵੀ ਹੋਏ ਸ਼ਮਲ
ਮਧੂਮਿਤਾ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਨੇੜੇ ਸ਼ਿਵਪੁਰੀ ਵਿਖੇ ਹੋਇਆ। ਜਿੱਥੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਡੀਆਈਜੀ ਸਤਿੰਦਰ ਸਿੰਘ, ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਡੀਸੀਪੀ ਲਾਅ ਐਂਡ ਆਰਡਰ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਵਿਧਾਇਕ ਅਜੇ ਗੁਪਤਾ, ਸਾਬਕਾ ਵਿਧਾਇਕ ਸੁਨੀਲ ਦੱਤਾ, ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਰਾਜਕੰਵਲ ਲੱਕੀ, ਮੀਨੂੰ ਸਹਿਗਲ ਸਮੇਤ ਕਈ ਪੁਲਿਸ ਅਧਿਕਾਰੀ, ਰਾਜਨੇਤਾ ਅਤੇ ਸ਼ਹਿਰ ਦੇ ਪਤਵੰਤੇ ਪਹੁੰਚੇ ਹੋਏ ਹਨ।
'Amritsar News','AAP MLA Kunwar Vijay Pratap Singh','Kunwar Vijay Pratap Singh wife','today news','breaking news'