ਪੰਜਾਬ 'ਚ ਪੁਲਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕੱਸਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪਾਕਿਸਤਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਨੇ ਲਖਵਿੰਦਰ ਉਰਫ ਲੱਖਾ ਨੂੰ ਗ੍ਰਿਫਤਾਰ ਕਰ ਲਿਆ ਹੈ।
5 ਕਿਲੋ ਹੈਰੋਇਨ ਬਰਾਮਦ
ਮੁਲਜ਼ਮ ਲੱਖਾ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਅਤੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ। ਇਸੇ ਦੌਰਾਨ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਵਿੱਚ ਸਰਹੱਦ ਪਾਰ ਤੋਂ ਨਸ਼ੇ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਡੀਜੀਪੀ ਗੌਰਵ ਯਾਦਵ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਦੱਸ ਦੇਈਏ ਕਿ ਨਵੇਂ ਅਪਰਾਧਿਕ ਕਾਨੂੰਨ ਦੀਆਂ ਧਾਰਾਵਾਂ ਤਹਿਤ ਗਜ਼ਟਿਡ ਅਫਸਰ ਦੀ ਮੌਜੂਦਗੀ ਵਿੱਚ ਤਲਾਸ਼ੀ ਅਤੇ ਜ਼ਬਤੀ ਕੀਤੀ ਗਈ ਸੀ। ਪੁਲਿਸ ਵੱਲੋਂ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।