ਅੰਮ੍ਰਿਤਸਰ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਹੁਣ ਪੁਲਿਸ ਨੇ ਆਈ.ਸੀ.ਈ. ਡਰੱਗਜ਼ ਬਰਾਮਦ ਕੀਤੇ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਤਸਕਰਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਤਸਕਰੀ 'ਤੇ ਕਰਾਰ ਜਵਾਬ ਦਿੱਤਾ ਹੈ। ਖੁਫੀਆ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਐਨਡੀਪੀਐਸ ਤਹਿਤ ਐਫਆਈਆਰ ਦਰਜ
ਜਿਨ੍ਹਾਂ ਕੋਲੋਂ ਪੁਲਿਸ ਨੇ 1 ਕਿਲੋ ਆਈ.ਸੀ.ਈ.(ਮੇਥਾਮਫੇਟਾਮਾਈਨ), 2.45 ਕਿਲੋਗ੍ਰਾਮ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ ਬਰਾਮਦ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰਕੇ ਪਿਛੜੇ ਅਤੇ ਅੱਗੇ ਸਬੰਧ ਸਥਾਪਤ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੈਂਗਸਟਰ ਲਾਰੈਂਸ ਦੇ 2 ਸਾਥੀਆਂ ਨੂੰ ਕੀਤਾ ਸੀ ਗ੍ਰਿਫਤਾਰ
ਦੱਸ ਦੇਈਏ ਕਿ ਸ਼ਹੀਦ ਭਗਤ ਸਿੰਘ ਨਗਰ ਤੋਂ ਪੁਲਿਸ ਨੇ ਗੈਂਗਸਟਰ ਲਾਰੈਂਸ ਅਤੇ ਅਨਮੋਨ ਬਿਸ਼ਨੋਈ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ । ਮੁਲਜ਼ਮਾਂ ਕੋਲੋਂ ਤਿੰਨ ਦੇਸੀ ਪਿਸਤੌਲ ਅਤੇ 15 ਕਾਰਤੂਸ ਬਰਾਮਦ ਹੋਏ ਹਨ।
ਬੱਬਰ ਖਾਲਸਾ ਇੰਟਰਨੈਸ਼ਨਲ ਮੋਡਿਊਲ ਦਾ ਕੀਤਾ ਸੀ ਪਰਦਾਫਾਸ਼
ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ 'ਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ ਇਕ ਪਿਸਤੌਲ, 2 ਮੈਗਜ਼ੀਨ, 9 ਜਿੰਦਾ ਗੋਲੀਆਂ ਅਤੇ 1 ਖਾਲੀ ਗੋਲੀ ਦਾ ਖੋਲ ਬਰਾਮਦ ਹੋਇਆ ਹੈ।