ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਕਤਲ ਕੇਸ ਦਾ ਮੁੱਖ ਮੁਲਜ਼ਮ ਅਨੂਪ ਕੁਮਾਰ ਵਿੱਕੀ ਦੇਰ ਰਾਤ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਉਸ ਦੀ ਸੱਜੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ ਹਨ ।
ਮੁਲਜ਼ਮ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਉਸਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਲਗਾ ਹੈ ਕਿ ਸਰਪੰਚ ਦਾ ਕਤਲ ਕਰਨ ਤੋਂ ਬਾਅਦ ਵਿੱਕੀ ਨੇ ਕਸਬਾ ਹਰਿਆਣਾ ਨੇੜੇ ਪਨਾਹ ਲਈ ਸੀ।