ਖਬਰਿਸਤਾਨ ਨੈੱਟਵਰਕ ਸੰਗਰੂਰ- ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਦੋ ਭਰਾਵਾਂ ਨਾਲ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪਿੰਡ ਖੁਰਾਣਾ ਦੇ ਬੱਸ ਸਟੈਂਡ 'ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਦੋ ਸਕੇ ਭਰਾਵਾਂ ਵਿੱਚੋਂ ਇਕ ਦੀ ਮੌਤ ਹੋ ਜਾਣ ਦਾ ਸਮਾਚਾਰ ਪਾਪ੍ਰਤ ਹੋਇਆ ਹੈ ਜਦਕਿ ਇਕ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਦੋਵੋਂ ਵਿਅਕਤੀ ਪਿੰਡ ਚੱਠਾ ਦੇ ਰਹਿਣ ਵਾਲੇ ਹਨ ਅਤੇ ਕਿਸੇ ਰਿਸ਼ਤੇਦਾਰ ਦੇ ਭੋਗ ਸਮਾਗਮ 'ਚ ਸ਼ਾਮਲ ਹੋਣ ਲਈ ਪਿੰਡ ਖੁਰਾਣਾ ਆਏ ਹੋਏ ਸਨ।
ਇਸ ਦੌਰਾਨ ਜਦੋਂ ਦੋਵੇਂ ਪੈਦਲ ਸੜਕ ਪਾਰ ਕਰਨ ਲੱਗੇ ਤਾਂ ਪਟਿਆਲਾ ਤੋਂ ਸੰਗਰੂਰ ਜਾ ਰਹੀ ਤੇਜ਼ ਰਫ਼ਤਾਰ ਫਾਰਚੂਨਰ ਨੇ ਉਨ੍ਹਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਸਬੰਧੀ ਗੱਲ ਕਰਦਿਆਂ ਸਿਵਲ ਹਸਪਤਾਲ ਦੀ ਡਾਕਟਰ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਗੁਰਮੇਲ ਸਿੰਘ ਦੇ ਸਿਰ 'ਚ ਸੱਟ ਲੱਗੀ ਹੈ ਅਤੇ ਉਹ ਜ਼ੇਰੇ ਇਲਾਜ ਹਨ ਤੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।