ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਿੱਚ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਥੱਪੜ ਮਾਰਨ ਵਾਲੀ ਮਹਿਲਾ ਸੁਰੱਖਿਆ ਗਾਰਡ ਦੇ ਹੱਕ ਵਿੱਚ ਅੱਜ ਮੁਹਾਲੀ ਵਿੱਚ ਇਨਸਾਫ਼ ਮਾਰਚ ਵੀ ਕੱਢਿਆ। ਹੁਣ ਇਸ ਮਾਮਲੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਐਕਸ 'ਤੇ ਕੰਗਨਾ ਦੇ ਵੀਡੀਓ 'ਤੇ ਲਿਖਿਆ ਕਿ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ।
ਇੱਕ ਸੰਸਦ ਮੈਂਬਰ ਵਜੋਂ ਅਜਿਹਾ ਬਿਆਨ ਦੇਣਾ ਮੰਦਭਾਗਾ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੰਗਨਾ ਰਣੌਤ ਨੂੰ ਜਵਾਬ ਦਿੰਦੇ ਹੋਏ ਲਿਖਿਆ ਕਿ ਕੰਗਣਾ ਜੀ, ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਤੁਸੀਂ ਉਨ੍ਹਾਂ ਪੰਜਾਬੀਆਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਹਨ, ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਸਰਹੱਦਾਂ 'ਤੇ ਦੇਸ਼ ਦੀ ਰੱਖਿਆ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇਸ ਤੋਂ ਪਹਿਲਾਂ ਤੁਸੀਂ ਕਿਸਾਨਾਂ ਨੂੰ ਅੱਤਵਾਦੀ ਵੀ ਕਿਹਾ ਸੀ। ਹੁਣ ਇੱਕ ਸਾਂਸਦ ਹੋਣ ਦੇ ਨਾਤੇ ਅਜਿਹੀਆਂ ਟਿੱਪਣੀਆਂ ਕਰਨਾ ਤੁਹਾਨੂੰ ਸ਼ੋਭਾ ਨਹੀਂ ਦਿੰਦਾ।
ਕੁਲਵਿੰਦਰ ਕੌਰ ਨੇ ਕੰਗਨਾ ਦੇ ਇਸ ਬਿਆਨ ਕਾਰਨ ਉਸਨੂੰ ਮਾਰਿਆ ਸੀ ਥੱਪੜ
ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਦੇ ਬਿਆਨ ਤੋਂ ਚੰਡੀਗੜ੍ਹ ਏਅਰਪੋਰਟ 'ਤੇ ਤਾਇਨਾਤ ਸੀਆਈਐਸਐਫ ਦੀ ਮਹਿਲਾ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਨੂੰ ਠੇਸ ਪਹੁੰਚੀ। ਥੱਪੜ ਮਾਰਨ ਤੋਂ ਬਾਅਦ ਕੁਲਵਿਦਰਨ ਕੌਰ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਉਸ ਨੇ ਬਿਆਨ ਦਿੱਤਾ ਸੀ ਕਿ ਔਰਤਾਂ 100 ਰੁਪਏ ਲੈ ਕੇ ਬੈਠੀਆਂ ਸਨ, ਉਹ ਉੱਥੇ ਬੈਠੀ ਸੀ? ਜਦੋਂ ਉਸਨੇ ਬਿਆਨ ਦਿੱਤਾ ਤਾਂ ਮੇਰੀ ਮਾਂ ਉਥੇ ਬੈਠੀ ਸੀ।