ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ ਪੰਜ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੋਸਟਲ 'ਚ ਖਰਾਬ ਖਾਣਾ ਖਾਣ ਕਾਰਨ ਬੱਚਿਆਂ ਦੇ ਬਿਮਾਰ ਹੋਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਕਾਰਵਾਈ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਸਕੂਲ ਦੇ ਹੋਸਟਲ ਦੀ ਕੰਟੀਨ ਦਾ ਠੇਕਾ ਵੀ ਰੱਦ ਕਰ ਦਿੱਤਾ ਗਿਆ।
ਦੱਸ ਦੇਈਏ ਕਿ ਮੈਰੀਟੋਰੀਅਸ ਸਕੂਲ ਸੰਗਰੂਰ ਦੇ 53 ਬੱਚਿਆਂ ਦੀ ਸਿਹਤ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਵਿਗੜ ਗਈ ਸੀ। ਬੱਚਿਆਂ ਦੀ ਸਿਹਤ ਵਿਗੜਨ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਸਕੂਲ ਦਾ ਮੁੱਖ ਗੇਟ ਬੰਦ ਕਰ ਦਿੱਤਾ ਸੀ। ਬੱਚਿਆਂ ਦੇ ਮਾਪਿਆਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਸੀ।