ਅਯੁੱਧਿਆ (22 ਜਨਵਰੀ) ਨੂੰ ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਮੌਕੇ ਪੂਰੇ ਦੇਸ਼ 'ਚ ਅੱਧੇ ਦਿਨ ਦੀ ਛੁੱਟੀ ਰਹੇਗੀ। ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ 22 ਜਨਵਰੀ ਨੂੰ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ।
ਸਰਕਾਰ ਨੇ ਪੱਤਰ ਕੀਤਾ ਜਾਰੀ

ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਦੇਸ਼ ਵਿੱਚ ਸਾਰੇ ਕੇਂਦਰੀ ਸਰਕਾਰੀ ਦਫ਼ਤਰ, ਕੇਂਦਰੀ ਅਦਾਰੇ ਅਤੇ ਕੇਂਦਰੀ ਉਦਯੋਗਿਕ ਅਦਾਰੇ 22 ਜਨਵਰੀ ਨੂੰ ਦੁਪਹਿਰ 2:30 ਵਜੇ ਤੱਕ ਅੱਧੇ ਦਿਨ ਲਈ ਬੰਦ ਰਹਿਣਗੇ। ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਲੋਕ ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਦੇਖ ਸਕਣ।
7 ਰਾਜਾਂ ਵਿੱਚ ਰਹੇਗਾ ਡਰਾਈ ਡੇਅ
ਛੁੱਟੀ ਦੇ ਨਾਲ-ਨਾਲ 7 ਸੂਬਿਆਂ ਦੀ ਸਰਕਾਰ ਨੇ ਸੂਬੇ 'ਚ ਡਰਾਈ ਡੇਅ ਦਾ ਵੀ ਐਲਾਨ ਕੀਤਾ ਹੈ। ਯਾਨੀ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ 'ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਨ੍ਹਾਂ ਵਿੱਚ ਯੂਪੀ, ਰਾਜਸਥਾਨ, ਅਸਾਮ, ਛੱਤੀਸਗੜ੍ਹ, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਹਰਿਆਣਾ ਸ਼ਾਮਲ ਹਨ। ਇਨ੍ਹਾਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਹੈ ਕਿ ਸੂਬੇ 'ਚ ਡਰਾਈ ਡੇਅ ਹੋਵੇਗਾ।