ਪੰਜਾਬ-ਹਰਿਆਣਾ 'ਚ ਪੈ ਰਹੀ ਕਹਿਰ ਦੀ ਗਰਮੀ ਦੇ ਮੱਦੇਨਜ਼ਰ ਸਕੂਲਾਂ 'ਚ ਭਲਕੇ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਗਰਮੀ ਦੇ ਮੱਦੇਨਜ਼ਰ ਹਰਿਆਣਾ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਦੀ ਤਰਫੋਂ ਡੀ ਸੀ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
ਹਰਿਆਣਾ ਵਿੱਚ ਅੱਤ ਦੀ ਗਰਮੀ ਦੇ ਮੱਦੇਨਜ਼ਰ 11 ਜ਼ਿਲ੍ਹਿਆਂ ਵਿੱਚ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਕਰਨਾਲ, ਕੈਥਲ ਅਤੇ ਰੇਵਾੜੀ ਵਿੱਚ 5ਵੀਂ ਜਮਾਤ ਤੱਕ, ਹਿਸਾਰ, ਕੁਰੂਕਸ਼ੇਤਰ, ਸਿਰਸਾ, ਜੀਂਦ, ਸੋਨੀਪਤ, ਨੂੰਹ ਅਤੇ ਪਾਣੀਪਤ ਵਿੱਚ ਅੱਠਵੀਂ ਜਮਾਤ ਤੱਕ ਅਤੇ ਚਰਖੀ ਦਾਦਰੀ ਵਿੱਚ 24 ਮਈ ਤੱਕ ਸਕੂਲ ਬੰਦ ਰਹਿਣਗੇ।
ਪਹਿਲਾਂ ਸਮਾਂ ਵੀ ਬਦਲਿਆ ਗਿਆ ਸੀ
ਕਹਿਰ ਦੀ ਗਰਮੀ ਦੇ ਮੱਦੇਨਜ਼ਰ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲਾਂ ਦੇ ਸਮੇਂ ਵਿੱਚ ਪਹਿਲਾਂ ਸਮੇਂ ਵਿਚ ਬਦਲਾਅ ਕੀਤਾ ਗਿਆ ਸੀ। ਪੰਜਾਬ ਵਿੱਚ ਪਹਿਲਾਂ ਸਕੂਲਾਂ ਵਿਚ 20 ਮਈ ਤੋਂ 31 ਮਈ ਤੱਕ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਦਾ ਸਮਾਂ ਰੱਖਿਆ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਸਿੱਖਿਆ ਵਿਭਾਗ ਨੇ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ 23 ਮਈ ਤੱਕ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।