ਐਮ ਐਸ ਪੀ ਤੇ ਹੋਰ ਮੁੱਖ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਕਿਸਾਨ ਸ਼ੰਭੂ ਬਾਰਡਰ ਉਤੇ ਦਿੱਲੀ ਕੂਚ ਲਈ ਬੈਠੇ ਹੋਏ ਹਨ। ਇਸ ਅਦੰਲੋਨ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ।
ਕਿਸਾਨੀ ਸੰਘਰਸ਼ ਦੌਰਾਨ ਐਤਵਾਰ ਨੂੰ ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ ਜੋ ਪਿੰਡ ਕੰਗਥਲਾ ਬਲਾਕ ਪਾਤੜਾਂ ਪਟਿਆਲਾ ਦੇ ਰਹਿਣ ਵਾਲੇ ਸਨ, ਜੋ ਭਾਰਤੀ ਕਿਸਾਨ ਯੂਨੀਅਨ (ਏਕਤ) ਦੇ ਇਕਾਈ ਪ੍ਰਧਾਨ ਸਨ।
ਪਹਿਲਾਂ ਵੀ ਹੋ ਚੁੱਕੀ ਇਕ ਕਿਸਾਨ ਦੀ ਮੌਤ
ਜ਼ਿਕਰਯੋਗ ਹੈ ਕਿ ਸ਼ੰਭੂ ਬਾਰਡਰ ਉਤੇ ਕਿਸਾਨੀ ਧਰਨੇ ਦੌਰਾਨ ਇਕ ਕਿਸਾਨ ਦੀ ਪਹਿਲਾਂ ਵੀ ਮੌਤ ਹੋ ਚੁੱਕੀ ਹੈ, ਜਿਸ ਦਾ ਨਾਂ ਗਿਆਨ ਸਿੰਘ (70) ਸੀ। ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ,ਪਿੰਡ ਚਾਚੋਕੀ, ਪੋਸਟ ਆਫਿਸ ਤੇ ਥਾਣਾ ਘੁਮਾਣ ,ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਸੀ।
ਮ੍ਰਿਤਕ ਕਿਸਾਨ ਮਨਜੀਤ ਸਿੰਘ ਪਟਿਆਲਾ ਵਾਸੀ ਬੀਕੇਯੂ (ਕ੍ਰਾਂਤੀਕਾਰੀ) ਦਾ ਇਕਾਈ ਪ੍ਰਧਾਨ ਸੀ। ਕਿਸਾਨ ਨੂੰ ਸ਼ਾਮ 7.30 ਵਜੇ ਦੇ ਕਰੀਬ ਪਾਤੜਾਂ ਦੇ ਸਿਹਤ ਕੇਂਦਰ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਨੂੰ ਦਿਲ ਦਾ ਦੌਰਾ ਪਿਆ ਹੈ। ਕਿਸਾਨ ਨੂੰ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ, ਜਿਥੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।