ਖਨੌਰੀ ਸਰਹੱਦ 'ਤੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ BKU ਕ੍ਰਾਂਤੀਕਾਰੀ ਆਗੂ ਬਲਦੇਵ ਸਿੰਘ ਵਜੋਂ ਹੋਈ ਹੈ। ਕਿਸਾਨ ਅੰਦੋਲਨ ਦੌਰਾਨ ਇਹ 9ਵੀਂ ਮੌਤ ਹੈ।
ਅੱਜ 11 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 28ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਅੱਜ ਵੀ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਖੜ੍ਹੇ ਹਨ। ਕਿਸਾਨਾਂ ਅਨੁਸਾਰ ਬਲਦੇਵ ਸਿੰਘ ਪਿਛਲੇ ਕਈ ਦਿਨਾਂ ਤੋਂ ਖਨੌਰੀ ਸਰਹੱਦ ’ਤੇ ਸੀ। ਪਰ ਬਲਦੇਵ ਸਿੰਘ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।