ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ, ਜਿੱਥੇ ਰੋਜ਼ੀ-ਰੋਟੀ ਲਈ ਵਿਦੇਸ਼ ਗਏ ਇੱਕ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ।
ਸ਼ਾਰਜਾਹ ਵਿਚ ਕਰਦਾ ਸੀ ਕੰਮ
ਇਕਬਾਲ ਸਿੰਘ ਬਾਬਾ ਬਕਾਲਾ ਸਾਹਿਬ ਤਹਿਸੀਲ ਦੇ ਪਿੰਡ ਸਠਿਆਲਾ ਦਾ ਵਸਨੀਕ ਸੀ। ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸ ਦਾ ਇੱਕ 4 ਸਾਲ ਦਾ ਪੁੱਤਰ ਹੈ। ਮੰਦਭਾਗੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ ਇਕਬਾਲ ਸਿੰਘ ਦੁਬਈ ਦੇ ਸ਼ਾਰਜਾਹ ਸ਼ਹਿਰ ਵਿੱਚ ਕੰਮ ਕਰਦਾ ਸੀ। ਪਰ ਉਸਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸਦੀ ਮੌਤ ਹੋ ਗਈ।