ਮੋਹਾਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਇੱਥੇ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਜੀ ਮੰਜ਼ਿਲ ਦਾ ਲੈਂਟਰ ਡਿੱਗ ਗਿਆ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ।
ਪੁਲਸ ਕਰ ਰਹੀ ਮਾਮਲੇ ਦੀ ਜਾਂਚ
ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (41) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਾਈਟ 'ਤੇ 8 ਲੋਕ ਕੰਮ ਕਰ ਰਹੇ ਸਨ
ਪ੍ਰਸ਼ਾਸਨ ਇਹ ਪਤਾ ਲਗਾਉਣ ਵਿੱਚ ਰੁੱਝਿਆ ਹੋਇਆ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ। ਜਾਣਕਾਰੀ ਅਨੁਸਾਰ, ਇਹ ਸ਼ੋਅਰੂਮ ਮੋਹਾਲੀ ਦੇ ਸੈਕਟਰ-118 ਵਿੱਚ ਸਥਿਤ ਟੀਡੀਆਈ ਸਿਟੀ ਵਿੱਚ ਬਣਾਇਆ ਜਾ ਰਿਹਾ ਸੀ। ਇੱਥੇ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ ਜਾ ਰਿਹਾ ਸੀ। ਸਾਈਟ 'ਤੇ ਕੁੱਲ 8 ਲੋਕ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚ ਮਜ਼ਦੂਰ ਅਤੇ ਮਕੈਨਿਕ ਸ਼ਾਮਲ ਸਨ। ਫਿਰ ਅਚਾਨਕ ਲੈਟਰ ਡਿੱਗ ਪਿਆ।
ਜੇਸੀਬੀ ਦੀ ਮਦਦ ਨਾਲ ਲੋਕਾਂ ਨੂੰ ਕੱਢਿਆ
ਇਸ ਦੌਰਾਨ ਮੌਕੇ 'ਤੇ ਦਹਿਸ਼ਤ ਫੈਲ ਗਈ। ਕੁਝ ਲੋਕ ਮਲਬੇ ਹੇਠਾਂ ਦੱਬੇ ਹੋਏ ਸਨ। ਇਸ ਤੋਂ ਬਾਅਦ ਜੇਸੀਬੀ ਦੀ ਮਦਦ ਨਾਲ ਲੋਕਾਂ ਨੂੰ ਬਾਹਰ ਕੱਢਿਆ ਗਿਆ। ਜਿੱਥੇ ਡਾਕਟਰਾਂ ਨੇ ਜਸਵਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਹੋਰ ਜ਼ਖਮੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।