ਜਲੰਧਰ 'ਚ ਨਿਗਮ ਦਾ ACTION, ਗੈਰ-ਕਾਨੂੰਨੀ ਬਣੇ ਘਰ 'ਤੇ ਚੱਲਿਆ ਪੀਲਾ ਪੰਜਾ
ਖਬਰਿਸਤਾਨ ਨੈੱਟਵਰਕ- ਜਲੰਧਰ ਵਿਚ ਮਾਡਲ ਹਾਊਸ ਅਧੀਨ ਆਉਂਦੇ ਇਕ ਘਰ ਉਤੇ ਪੀਲਾ ਪੰਜਾ ਚੱਲਿਆ। ਇਹ ਕਾਰਵਾਈ ਪ੍ਰਸ਼ਾਸਨ ਅਤੇ ਨਗਰ ਨਿਗਮ ਦੀ ਟੀਮ ਨੇ ਕੀਤੀ। ਦੱਸ ਦੇਈਏ ਕਿ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 5 ਅਧੀਨ ਆਉਂਦੇ ਮਾਡਲ ਹਾਊਸ ਵਿੱਚ ਇੱਕ ਨਸ਼ਾ ਤਸਕਰ ਦੇ ਘਰ 'ਤੇ ਬੁਲਡੋਜ਼ਰ ਚਲਾ ਕੇ ਢਾਹ ਦਿੱਤਾ ਗਿਆ। ਘਰ ਦੇ 3 ਮੈਂਬਰਾਂ ਵਿਰੁੱਧ ਐਨਡੀਪੀਐਸ ਦੇ ਮਾਮਲੇ ਦਰਜ ਹਨ। ਇਨ੍ਹਾਂ ਤਸਕਰਾਂ ਵਿੱਚੋਂ ਇੱਕ ਔਰਤ, ਪਹਿਲਾਂ ਹੀ ਕਪੂਰਥਲਾ ਜੇਲ੍ਹ ਵਿੱਚ ਆਪਣੀ ਸਜ਼ਾ ਕੱਟ ਰਹੀ ਹੈ।
ਐਸਪੀ ਦਾ ਬਿਆਨ
ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਐਸਪੀ ਵੈਸਟ ਸਰਵਨਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਨੇ ਇਸ ਗੈਰ-ਕਾਨੂੰਨੀ ਤੌਰ 'ਤੇ ਬਣੇ ਘਰ ਨੂੰ ਢਾਹੁਣ ਲਈ ਪੁਲਿਸ ਟੀਮ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਪੁਲਸ ਨੇ ਆਪਣਾ ਸਹਿਯੋਗ ਦਿੱਤਾ ਅਤੇ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਇਸ ਕਾਰਵਾਈ ਵਿੱਚ ਕੋਈ ਰੁਕਾਵਟ ਨਾ ਪਵੇ, ਇਸ ਦਾ ਖਾਸ ਧਿਆਨ ਰੱਖਿਆ।
ਤਿੰਨਾਂ ਖਿਲਾਫ਼ ਐਨਡੀਪੀਐਸ ਧਾਰਾਵਾਂ ਦਰਜ
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਸ ਘਰ ਦੇ ਮੈਂਬਰਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਲਖਵੀਰ ਕੌਰ ਰੇਖਾ, ਸੂਰਜ ਅਤੇ ਸੰਦੀਪ ਕੁਮਾਰ ਵਿਰੁੱਧ ਥਾਣਾ ਡਿਵੀਜ਼ਨ ਨੰਬਰ 5 ਵਿੱਚ ਐਨਡੀਪੀਐਸ ਦੇ ਤਿੰਨ ਮਾਮਲੇ ਦਰਜ ਹਨ। ਇਹ ਮਾਮਲੇ ਇਨ੍ਹਾਂ ਲੋਕਾਂ ਵਿਰੁੱਧ 2022 ਤੋਂ ਦਰਜ ਹਨ। ਇਸ ਵਿੱਚ ਲਖਬੀਰ ਕੌਰ ਰੇਖਾ ਅਜੇ ਵੀ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ।
ਦੂਜੇ ਪਾਸੇ, ਨਗਰ ਨਿਗਮ ਦੇ ਅਧਿਕਾਰੀ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਹ ਘਰ ਗੈਰ-ਕਾਨੂੰਨੀ ਤੌਰ 'ਤੇ ਬਣਾਇਆ ਗਿਆ ਹੈ, ਜਿਸ ਕਾਰਨ ਸੀਨੀਅਰ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ। ਉਸ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਅੱਜ ਘਰ 'ਤੇ ਬੁਲਡੋਜ਼ਰ ਚਲਾਇਆ ਗਿਆ ਅਤੇ ਘਰ ਨੂੰ ਢਾਹ ਦਿੱਤਾ ਗਿਆ।
'Jalandhar','corporation','Action','illegal house','Punjab'