ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿਚ ਸਕੂਲਾਂ ਕਾਲਜਾਂ ਵਿਚ ਛੁੱਟੀਆਂ ਵਧਣ ਤੋਂ ਬਾਅਦ ਹੁਣ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀਆਂ ਸੰਸਥਾਵਾਂ- ਸਕਿੱਲ ਡਿਵੈੱਲਪਮੈਂਟ ਸੈਂਟਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੀ 7 ਸਤੰਬਰ, 2025 ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ।
ਇਸ ਸਬੰਧੀ ਮੰਤਰੀ ਅਮਨ ਅਰੋੜਾ ਨੇ ਐਕਸ ਉਤੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਹ 3 ਸਤੰਬਰ ਤੱਕ ਬੰਦ ਰੱਖੇ ਗਏ ਸਨ।