ਪੰਜਾਬ 'ਚ ਬਹੁਜਨ ਸਮਾਜ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਬੀਜਾ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲ ਹੀ 'ਚ ਹਾਈਕਮਾਂਡ ਨੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ 'ਚੋਂ ਕੱਢ ਦਿੱਤਾ ਸੀ।
ਪੱਤਰ 'ਚ ਕੀ ਲਿਖਿਆ ਸੀ?
ਜਸਪ੍ਰੀਤ ਸਿੰਘ ਬੀਜਾ ਨੇ ਪਾਰਟੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਕਿ ਮੈਂ ਡਾ: ਜਸਪ੍ਰੀਤ ਸਿੰਘ ਬੀਜਾ (ਜਨਰਲ ਸਕੱਤਰ ਬਸਪਾ ਪੰਜਾਬ, ਇੰਚਾਰਜ ਲੋਕ ਸਭਾ ਸ੍ਰੀ ਫਤਹਿਗੜ੍ਹ ਸਾਹਿਬ, ਇੰਚਾਰਜ ਵਿਧਾਨ ਸਭਾ ਹਲਕਾ ਪਾਇਲ) 07/11/2024 ਨੂੰ ਆਪਣੇ ਸਾਰੇ ਅਹੁਦਿਆਂ ਤੇ ਮੂਲ ਮੈਂਬਰਸ਼ਿਪ ਤੋਂ ਤਹਿ ਦਿਲੋਂ ਅਸਤੀਫਾ ਦੇ ਰਿਹਾ ਹਾਂ। ਪਿਛਲੇ 20 ਸਾਲਾਂ ਤੋਂ ਮੈਂ ਵੱਖ-ਵੱਖ ਅਹੁਦਿਆਂ ਜਿਵੇਂ ਕਿ ਜਨਰਲ ਸਕੱਤਰ ਪੰਜਾਬ, ਸਕੱਤਰ ਪੰਜਾਬ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਹਲਕਾ ਪ੍ਰਧਾਨ ਯੂਥ ਵਿੰਗ ਤੇ ਸੈਕਟਰ ਇੰਚਾਰਜ ਆਦਿ ਅਹੁਦਿਆਂ 'ਤੇ ਲਗਾਤਾਰ ਪਾਰਟੀ ਦੀ ਸੇਵਾ ਕੀਤੀ ਹੈ।
2022 ਵਿੱਚ 21 ਹਜ਼ਾਰ ਵੋਟਾਂ ਨਾਲ ਜਿੱਤੇ
ਉਨ੍ਹਾਂ ਅੱਗੇ ਲਿਖਿਆ, ਮੈਂ 2022 ਦੀਆਂ ਵਿਧਾਨ ਸਭਾ ਚੋਣਾਂ (ਬਸਪਾ-ਸ਼੍ਰੋਮਣੀ ਅਕਾਲੀ ਦਲ) ਗਠਜੋੜ ਦੀ ਤਰਫੋਂ ਹਲਕਾ ਪਾਇਲ ਤੋਂ ਲੜਿਆ ਸੀ ਅਤੇ ਲਗਭਗ 21,000 ਵੋਟਾਂ ਹਾਸਲ ਕੀਤੀਆਂ ਸਨ।
ਉਨ੍ਹਾਂ ਲਿਖਿਆ ਕਿ ਹਾਲ ਹੀ 'ਚ ਬਸਪਾ ਦੇ ਕੇਂਦਰੀ ਇੰਚਾਰਜ ਰਣਧੀਰ ਸਿੰਘ ਸੈਣੀਵਾਲ ਦੀ ਤਰਫ਼ੋਂ ਨਾਦਰਸ਼ਾਹੀ ਤੁਗਲਕੀ ਫ਼ਰਮਾਨ ਜਾਰੀ ਕਰਕੇ ਬਸਪਾ ਦੇ ਇਮਾਨਦਾਰ, ਮਿਹਨਤੀ, ਸੁਲਝੇ ਹੋਏ ਅਤੇ ਤਜ਼ਰਬੇਕਾਰ ਆਗੂ ਆਪਣੀ ਸਰਕਾਰੀ ਨੌਕਰੀ ਛੱਡ ਕੇ ਦਿਨ-ਰਾਤ ਕੰਮ ਕਰਨ ਵਾਲੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਬਿਨਾਂ ਸੋਚੇ ਸਮਝੇ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ, ਜਿਸ ਦਾ ਸਮੁੱਚੇ ਦੇਸ਼-ਵਿਦੇਸ਼ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।