ਗੁਰਦਾਸਪੁਰ 'ਚ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਦਰੱਖਤ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਇਕ ਨਿੱਜੀ ਕੰਪਨੀ ਦੀ ਬੱਸ ਨੂੰ ਬਚਾਉਂਦੇ ਹੋਏ ਪੰਜਾਬ ਰੋਡਵੇਜ਼ ਦੀ ਬੱਸ ਦਰੱਖਤ ਨਾਲ ਟਕਰਾ ਗਈ। ਇਸ 'ਚ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਬੱਸ ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮੱਚ ਗਈ।
3, 4 ਯਾਤਰੀਆਂ ਨੂੰ ਲੱਗੀਆਂ ਮਾਮੂਲੀ ਸੱਟਾਂ
ਪੰਜਾਬ ਰੋਡਵੇਜ਼ ਦੇ ਬੱਸ ਡਰਾਈਵਰ ਦੀ ਸੂਝ-ਬੁੱਝ ਨਾਲ ਸਵਾਰੀਆਂ ਵਾਲ-ਵਾਲ ਬਚ ਗਈਆਂ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਥਾਣਾ ਸਦਰ ਦੀ ਐਸਐਚਓ ਬਲਜੀਤ ਕੌਰ ਨੇ ਦੱਸਿਆ ਕਿ ਤਿੰਨ ਤੋਂ ਚਾਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਮੁੱਢਲੀ ਸਹਾਇਤਾ ਦੇ ਕੇ ਛੱਡ ਦਿੱਤਾ ਗਿਆ। ਇਸ ਘਟਨਾ 'ਚ ਸਰਕਾਰੀ ਬੱਸ ਨੂੰ ਨੁਕਸਾਨ ਪਹੁੰਚਿਆ ਹੈ।
ਇਸ ਤੋਂ ਪਹਿਲਾਂ ਵੀ ਵਾਪਰਿਆ ਸੀ ਹਾਦਸਾ, 3 ਲੋਕਾਂ ਦੀ ਗਈ ਸੀ ਜਾਨ
ਇਸ ਤੋਂ ਦੋ ਦਿਨ ਪਹਿਲਾਂ ਗੁਰਦਾਸਪੁਰ 'ਚ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ। ਇਸ ਦੌਰਾਨ ਬਟਾਲਾ-ਕਾਦੀਆਂ ਰੋਡ 'ਤੇ ਬੱਸ ਦੇ ਅੱਗੇ ਅਚਾਨਕ ਇੱਕ ਬਾਈਕ ਆ ਗਈ । ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਕੰਧ ਨਾਲ ਟਕਰਾ ਗਈ, ਜਿਸ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 10-15 ਲੋਕ ਜ਼ਖਮੀ ਹੋ ਗਏ। ਇਸ 'ਚ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ।