ਪੰਜਾਬ ਵਿੱਚ ਇੱਕ ਹੋਰ ਬੱਸ ਹਾਦਸਾ ਮੁਕਤਸਰ ਜ਼ਿਲ੍ਹੇ ਦੇ ਮਲੋਟ ਨੇੜੇ ਪਿੰਡ ਮਹਾਰਾਜਵਾਲਾ ਵਿੱਚ ਵਾਪਰਿਆ, ਜਿਥੇ ਪੰਜਾਬ ਰੋਡਵੇਜ਼ ਦੀ ਇੱਕ ਬੱਸ ਟਰਾਲੀ ਨਾਲ ਟਕਰਾਉਣ ਤੋਂ ਬਾਅਦ ਖੇਤਾਂ ਵਿੱਚ ਪਲਟ ਗਈ। ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸਵੇਰੇ ਵੀ ਵਾਪਰਿਆ ਬੱਸ ਹਾਦਸਾ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਫਰੀਦਕੋਟ ਵਿੱਚ ਵੀ ਸਵੇਰੇ ਇੱਕ ਬੱਸ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮੰਗਲਵਾਰ ਸਵੇਰੇ ਕੋਟਕਪੂਰਾ ਰੋਡ 'ਤੇ ਵਾਪਰੀ। ਨਿਊ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਫਰੀਦਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੀ ਕਿ ਟਰੱਕ ਦੀ ਟੱਕਰ ਤੋਂ ਬਾਅਦ ਸੇਮ ਨਾਲੇ ਵਿਚ ਡਿੱਗ ਗਈ, ਜਿਸ ਕਾਰਣ 5 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਹੋਰ ਜ਼ਖਮੀ ਹੋ ਗਏ ਸਨ।