ਮਨੀਪੁਰ 'ਚ ਸੀਆਰਪੀਐਫ ਦੇ ਇੱਕ ਜਵਾਨ ਨੇ ਆਪਣੇ ਸਾਥੀਆਂ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ 'ਚ 3 ਜਵਾਨਾਂ ਦੀ ਮੌਤ ਹੋ ਗਈ ਹੈ ਅਤੇ 8 ਜ਼ਖਮੀ ਹੋਏ ਹਨ। ਗੋਲੀਬਾਰੀ ਕਰਨ ਤੋਂ ਬਾਅਦ ਸਿਪਾਹੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਘਟਨਾ ਵੀਰਵਾਰ ਰਾਤ 8:30 ਵਜੇ ਦੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਦੋਸ਼ੀ ਹੌਲਦਾਰ ਸੰਜੇ ਕੁਮਾਰ ਨੇ ਆਪਣੀ ਸਰਵਿਸ ਰਾਈਫਲ ਨਾਲ ਗੋਲੀਬਾਰੀ ਕੀਤੀ। ਜਿਸ ਵਿਚ ਇਕ ਕਾਂਸਟੇਬਲ ਅਤੇ ਇਕ ਸਬ-ਇੰਸਪੈਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਦੋਸ਼ੀ ਸਿਪਾਹੀ ਸੀਆਰਪੀਐਫ ਦੀ 120ਵੀਂ ਬਟਾਲੀਅਨ ਦਾ ਮੈਂਬਰ ਸੀ। ਫਿਲਹਾਲ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੀਆਰਪੀਐਫ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਮਨੀਪੁਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
ਕੇਂਦਰ ਸਰਕਾਰ ਨੇ ਵੀਰਵਾਰ ਨੂੰ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ। ਇਹ ਫੈਸਲਾ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਅਸਤੀਫੇ ਦੇ 4 ਦਿਨ ਬਾਅਦ ਲਿਆ ਗਿਆ ਹੈ। ਸਿੰਘ ਨੇ 9 ਫਰਵਰੀ ਨੂੰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਰਾਜ ਵਿੱਚ 21 ਮਹੀਨਿਆਂ (3 ਮਈ 2023) ਤੋਂ ਜਾਰੀ ਜਾਤੀ ਹਿੰਸਾ ਕਾਰਨ 300 ਤੋਂ ਵੱਧ ਮੌਤਾਂ ਹੋਈਆਂ ਹਨ।