ਪੰਜਾਬ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ 25 ਕਿਸਾਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਕਿਸਾਨਾਂ 'ਤੇ ਕਤਲ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਅਦਾਲਤ ਵੱਲੋਂ ਕਿਸਾਨਾਂ ਨੂੰ ਇਹ ਸੰਮਨ ਜਾਰੀ ਕੀਤੇ ਗਏ।
3 ਜਨਵਰੀ ਨੂੰ ਗ੍ਰਿਫਤਾਰੀ ਵਾਰੰਟ ਜਾਰੀ
ਫ਼ਿਰੋਜ਼ਪੁਰ ਦੀ ਅਦਾਲਤ ਨੇ ਇਸ ਸਾਲ 3 ਜਨਵਰੀ ਨੂੰ 25 ਕਿਸਾਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਵੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਅਤੇ ਵਾਰੰਟ ਭੇਜੇ ਗਏ ਸਨ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ 22 ਜਨਵਰੀ ਤੱਕ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਕਿਸਾਨਾਂ ਨੇ PM ਦਾ ਰੋਕਿਆ ਸੀ ਕਾਫ਼ਲਾ
ਦੱਸ ਦੇਈਏ ਕਿ ਸਾਲ 2022 ਵਿੱਚ ਪੀਐਮ ਮੋਦੀ ਫ਼ਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਸਨ। ਖਰਾਬ ਮੌਸਮ ਕਾਰਨ ਉਹ ਹੈਲੀਕਾਪਟਰ ਛੱਡ ਕੇ ਕਾਰ ਰਾਹੀਂ ਚਲੇ ਗਏ। ਪਰ ਰਸਤੇ ਵਿੱਚ ਕਿਸਾਨਾਂ ਨੇ ਪੀਐਮ ਮੋਦੀ ਦੇ ਕਾਫਲੇ ਨੂੰ ਰੋਕ ਲਿਆ। ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਕਰੀਬ 20 ਮਿੰਟ ਤੱਕ ਰੋਕਿਆ ਗਿਆ ਸੀ।