ਗੈਂਗਸਟਰ ਅਰਸ਼ ਡੱਲਾ ਦੇ ਸ਼ਾਰਪ ਸ਼ੂਟਰ ਪੰਜਾਬੀ ਗਾਇਕ ਐਲੀ ਮੰਗਟ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਸ਼ੂਟਰਾਂ ਦਾ ਐਨਕਾਊਂਟਰ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਗੱਲ ਦਾ ਖੁਲਾਸਾ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕੀਤਾ। ਪੁਲਿਸ ਮੁਕਾਬਲੇ ਵਿੱਚ ਗੋਲੀ ਲੱਗਣ ਨਾਲ ਇੱਕ ਸ਼ੂਟਰ ਜ਼ਖਮੀ ਹੋ ਗਿਆ ਹੈ।
ਗੈਂਗਸਟਰ ਅਰਸ਼ ਡੱਲਾ ਨੇ ਦਿੱਤਾ ਸੀ ਕੰਮ
ਕੈਨੇਡਾ 'ਚ ਲੁਕੇ ਗੈਂਗਸਟਰ ਅਰਸ਼ ਡੱਲਾ ਨੇ ਉਸ ਨੂੰ ਪੰਜਾਬ ਦੀਆਂ ਵੱਡੀਆਂ ਹਸਤੀਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਦਿੱਤਾ ਸੀ। ਅਰਸ਼ ਡੱਲਾ ਐਨਆਈਏ ਤੇ ਪੰਜਾਬ ਦੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਹੈ।
ਗਿੱਪੀ ਗਰੇਵਾਲ ਦੇ ਘਰ 'ਤੇ ਚਲਾਈਆਂ ਗਈਆਂ ਗੋਲੀਆਂ
ਦੱਸ ਦੇਈਏ ਕਿ ਕੈਨੇਡਾ ਦੇ ਵੈਨਕੂਵਰ ‘ਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ 'ਤੇ ਗਿੱਪੀ ਗਰੇਵਾਲ ਨੇ ਕਿਹਾ ਹੈ ਕਿ ਉਹ ਇਸ ਤੋਂ ਬੇਹੱਦ ਸਦਮੇ 'ਚ ਹਨ। ਇੰਨਾ ਹੀ ਨਹੀਂ ਹਮਲਾਵਰਾਂ ਨੇ ਉਸ ਦੀ ਕਾਰ 'ਤੇ ਵੀ ਫਾਇਰਿੰਗ ਕਰ ਦਿੱਤੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੋਸਟ ਸ਼ੇਅਰ ਕਰਕੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।
ਇੱਕ ਇੱਕ ਕਰਕੇ ਆਉਣਗੇ ਨੰਬਰ
ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਸੀ ਕਿ ਜੇਕਰ ਪੰਜਾਬੀ ਮਿਊਜ਼ਿਕ ਇੰਡਸਟਰੀ ਇਕਜੁੱਟ ਨਹੀਂ ਹੋਈ ਤਾਂ ਇਕ-ਇਕ ਕਰਕੇ ਸਾਰਿਆਂ ਦੀ ਵਾਰੀ ਆਵੇਗੀ। ਉਨ੍ਹਾਂ ਦਾ ਇਹ ਬਿਆਨ ਗਾਇਕ ਅਤੇ ਗਿੱਪੀ ਗਰੇਵਾਲ ਦੇ ਘਰ ਗੋਲੀਬਾਰੀ ਤੋਂ ਬਾਅਦ ਸਾਹਮਣੇ ਆਇਆ ਹੈ।