ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੇਸ਼ੀ ਲਈ ਰਾਊਜ਼ ਐਵੇਨਿਊ ਕੋਰਟ ਪਹੁੰਚੇ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ 15,000 ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ। ਹਾਲਾਂਕਿ ਇਸ ਮਾਮਲੇ 'ਚ ਸੁਣਵਾਈ ਜਾਰੀ ਹੈ ਪਰ ਅਦਾਲਤ ਨੇ ਕੇਜਰੀਵਾਲ ਨੂੰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
ਅਦਾਲਤ ਨੇ ਪੇਸ਼ ਹੋਣ ਲਈ ਕਿਹਾ ਸੀ
ਦੱਸ ਦੇਈਏ ਕਿ ਸ਼ਰਾਬ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਈ ਡੀ ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਭੇਜ ਰਹੀ ਸੀ ਪਰ ਕੇਜਰੀਵਾਲ ਇਸ ਨੂੰ ਗੈਰ-ਕਾਨੂੰਨੀ ਦੱਸ ਕੇ ਪੇਸ਼ ਨਹੀਂ ਹੋ ਰਹੇ ਸਨ। ਇਸ ਕਾਰਨ ਈ ਡੀ ਨੇ ਅਦਾਲਤ ਤੱਕ ਪਹੁੰਚ ਕੀਤੀ ਅਤੇ ਰਾਊਜ਼ ਐਵੇਨਿਊ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ, ਜਿਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ 7 ਮਾਰਚ ਨੂੰ ਸੰਮਨ ਜਾਰੀ ਕਰ ਕੇ ਪੇਸ਼ ਹੋਣ ਲਈ ਕਿਹਾ ਸੀ।
8 ਵਾਰ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ
ਈ ਡੀ ਨੇ ਹੁਣ ਤੱਕ ਕੇਜਰੀਵਾਲ ਨੂੰ 8 ਸੰਮਨ ਜਾਰੀ ਕੀਤੇ ਹਨ। ਕੇਜਰੀਵਾਲ ਇੱਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਜਾਂਚ ਏਜੰਸੀ ਨੇ ਅਦਾਲਤ 'ਚ ਕੇਜਰੀਵਾਲ ਖਿਲਾਫ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ। ਇਸ ਸਬੰਧੀ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।