ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਕਾਨੂੰਨੀ ਮੰਨਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ਗਲਤ ਨਹੀਂ ਹੈ। ਉਨ੍ਹਾਂ ਦੀ ਗ੍ਰਿਫਤਾਰੀ ਕਾਨੂੰਨ ਮੁਤਾਬਕ ਕੀਤੀ ਗਈ ਹੈ।ਜਾਣਕਾਰੀ ਮੁਤਾਬਕ ਕੇਜਰੀਵਾਲ ਭਲਕੇ ਹੀ ਸੁਪਰੀਮ ਕੋਰਟ ਜਾ ਸਕਦੇ ਹਨ।
ਭਾਜਪਾ ਦਾ ਆਇਆ ਬਿਆਨ
ਇਸ 'ਤੇ ਭਾਜਪਾ ਨੇ ਵੀ ਵੱਡਾ ਬਿਆਨ ਦਿੱਤਾ ਹੈ। ਭਾਜਪਾ ਨੇ ਕਿਹਾ ਕਿ ਅਦਾਲਤ ਸਬੂਤਾਂ ਦੇ ਆਧਾਰ 'ਤੇ ਕੰਮ ਕਰਦੀ ਹੈ, ਸਬੂਤਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਕੇਜਰੀਵਾਲ ਸਾਜ਼ਿਸ਼ਕਰਤਾ ਹੈ। ਅਦਾਲਤ ਕਿਸੇ ਦਬਾਅ ਹੇਠ ਕੰਮ ਨਹੀਂ ਕਰਦੀ।
15 ਅਪ੍ਰੈਲ ਤੱਕ ਰਿਮਾਂਡ ਉਤੇ
ਦੱਸ ਦੇਈਏ ਕਿ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈ ਡੀ ਨੇ 15 ਅਪ੍ਰੈਲ ਤੱਕ ਰਿਮਾਂਡ ਹਾਸਲ ਕੀਤਾ ਹੈ। ਈਡੀ ਨੇ ਅਦਾਲਤ ਵਿੱਚ ਅਪੀਲ ਕੀਤੀ ਸੀ ਕਿ ਕੇਜਰੀਵਾਲ ਦਾ ਰਿਮਾਂਡ ਵਧਾਇਆ ਜਾਵੇ ਕਿਉਂਕਿ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ।
ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ।