ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰਨ ਜਾ ਰਹੇ ਹਨ। ਕੇਜਰੀਵਾਲ 4 ਅਕਤੂਬਰ ਯਾਨੀ ਭਲਕੇ ਦਿੱਲੀ ਦੇ ਮੁੱਖ ਮੰਤਰੀ ਹਾਊਸ ਨੂੰ ਖਾਲੀ ਕਰਨਗੇ। ਜਿਸ ਤੋਂ ਬਾਅਦ ਉਹ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ 'ਚ ਰਹਿਣਗੇ।
ਦਰਅਸਲ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਸਰਕਾਰੀ ਰਿਹਾਇਸ਼ ਨਵੀਂ ਦਿੱਲੀ ਵਿਧਾਨ ਸਭਾ 'ਚ ਪੈਂਦਾ ਹੈ। ਅਰਵਿੰਦ ਕੇਜਰੀਵਾਲ ਅਗਲੀ ਚੋਣ ਮੁਹਿੰਮ 'ਤੇ ਇੱਥੋਂ ਹੀ ਦੇਖਣਗੇ, ਜਿਸ ਵਿੱਚ ਉਹ ਦਿੱਲੀ ਵਿਧਾਨ ਸਭਾ ਪ੍ਰਮੁੱਖ ਹੈ। ਕੇਜਰੀਵਾਲ ਨੂੰ 'ਆਪ' ਦੇ ਕਈ ਨੇਤਾਵਾਂ, ਕੌਂਸਲਰਾਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਘਰਾਂ ਦੀ ਪੇਸ਼ਕਸ਼ ਕੀਤੀ ਸੀ।
ਪਹਿਲਾਂ ਇਸ ਸਥਾਨ 'ਤੇ ਰਹਿਣ ਦੀ ਹੋ ਰਹੀ ਸੀ ਚਰਚਾ
ਅਰਵਿੰਦ ਕੇਜਰੀਵਾਲ ਦਾ ਮੁੱਖ ਮੰਤਰੀ ਵੱਜੋਂ ਸਿਵਲ ਲਾਈਨਜ਼ ਦੇ ਫਲੈਗਸਟਾਫ ਰੋਡ 'ਤੇ ਸਰਕਾਰੀ ਘਰ ਉਨ੍ਹਾਂ ਦੀ ਰਿਹਾਇਸ਼ ਸੀ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਇਹ ਘਰ ਖਾਲੀ ਕਰਨਾ ਪਿਆ ਹੈ। ਇੱਕ ਦਿਨ ਪਹਿਲਾਂ ਅਜਿਹੀਆਂ ਚਰਚਾਵਾਂ ਸਨ ਕਿ ਉਹ ਮੰਡੀ ਹਾਊਸ ਨੇੜੇ ਫਿਰੋਜ਼ਸ਼ਾਹ ਰੋਡ 'ਤੇ 'ਆਪ' ਦੇ ਦੋ ਸੰਸਦ ਮੈਂਬਰਾਂ ਨੂੰ ਅਲਾਟ ਕੀਤੇ ਗਏ ਸਰਕਾਰੀ ਬੰਗਲੇ 'ਚੋਂ ਇੱਕ ਦੇ ਘਰ 'ਚ ਜਾ ਸਕਦੇ ਹਨ।
17 ਸਤੰਬਰ ਨੂੰ ਦਿੱਤਾ ਸੀ ਅਸਤੀਫਾ
17 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਸਰਕਾਰੀ ਰਿਹਾਇਸ਼ ਅਤੇ ਸਾਰੀਆਂ ਸਹੂਲਤਾਂ ਛੱਡਣ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ 'ਤੇ ਉਦੋਂ ਤੱਕ ਨਹੀਂ ਬੈਠਣਗੇ ਜਦੋਂ ਤੱਕ ਦਿੱਲੀ ਦੇ ਲੋਕ ਉਨ੍ਹਾਂ ਨੂੰ ਦੁਬਾਰਾ ਚੁਣ ਕੇ ਇਮਾਨਦਾਰੀ ਦਾ ਪ੍ਰਮਾਣ ਪੱਤਰ ਨਹੀਂ ਦੇ ਦਿੰਦੇ।