ਪੰਜਾਬ ਸਰਕਾਰ ਨੇ ਸਾਬਕਾ ਆਈਆਰਐਸ ਅਧਿਕਾਰੀ ਅਰਬਿੰਦ ਮੋਦੀ ਨੂੰ ਸੂਬੇ ਦਾ ਮੁੱਖ ਵਿੱਤ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।
ਜਿਸ 'ਚ ਲਿਖਿਆ ਹੈ ਕਿ ਅਰਬਿੰਦ ਮੋਦੀ ਪੰਜਾਬ 'ਚ ਆਮਦਨ ਤੇ ਖਰਚ ਦੇ ਨਾਲ-ਨਾਲ ਹੋਰ ਵਿੱਤੀ ਮਾਮਲਿਆਂ 'ਤੇ ਵੀ ਨਜ਼ਰ ਰੱਖਣਗੇ। ਰਾਜ ਸਰਕਾਰ ਨੂੰ ਬਿਹਤਰ ਵਿੱਤੀ ਸਹਾਇਤਾ ਲਈ ਮਾਰਗਦਰਸ਼ਨ ਕਰਨਗੇ। ਉਨ੍ਹਾਂ ਨੂੰ ਪੰਜਾਬ 'ਚ ਕੈਬਨਿਟ ਰੈਂਕ ਦਿੱਤਾ ਗਿਆ ਹੈ।
ਅਪਣੀ ਆਨਰੇਰੀ ਭੂਮਿਕਾ ਦੇ ਬਾਵਜੂਦ, ਉਹ ਸਰਕਾਰ ਤੋਂ ਬਾਹਰ ਅਪਣੇ ਪੇਸ਼ੇਵਰ ਕੈਰੀਅਰ ਨੂੰ ਅੱਗੇ ਵਧਾਉਣ ਲਈ ਸੁਤੰਤਰ ਹੋਣਗੇ, ਬਸ਼ਰਤੇ ਕਿ ਹਿੱਤਾਂ ਦਾ ਟਕਰਾਅ ਨਾ ਹੋਵੇ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਲੋੜੀਂਦੀਆਂ ਰਿਹਾਇਸ਼ੀ ਸਹੂਲਤਾਂ, ਸਕੱਤਰੀ ਸਟਾਫ ਅਤੇ ਅਪਣੀ ਡਿਊਟੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਇਕ ਗੱਡੀ ਪ੍ਰਦਾਨ ਕੀਤੀ ਜਾਵੇਗੀ।