ਪੰਜਾਬ 'ਚ ਇੱਕ ਹੋਰ ਜ਼ਿਮਨੀ ਚੋਣ ਜਲਦ ਹੀ ਹੋਣ ਜਾ ਰਹੀ ਹੈ। ਇਸ ਸਬੰਧੀ ਪੰਜਾਬ ਵਿਧਾਨ ਸਭਾ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਇਹ ਨੋਟੀਫਿਕੇਸ਼ਨ ਹੋਇਆ ਜਾਰੀ
ਦੱਸ ਦੇਈਏ ਕਿ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਨ ਸਭਾ ਦੀ 6 ਮਹੀਨਿਆਂ 'ਚ 10 ਜੁਲਾਈ ਤੋਂ ਪਹਿਲਾਂ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਹੈ।
ਇਸ ਕਾਰਣ ਹੋਵੇਗੀ ਚੋਣ
ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ 11 ਜਨਵਰੀ ਤੋਂ ਇਹ ਵਿਧਾਨ ਸਭਾ ਖਾਲੀ ਹੈ।