ਦਿੱਲੀ ਵਿੱਚ 13 ਨਵੰਬਰ ਤੋਂ ਔਡ-ਈਵਨ ਨਿਯਮ ਲਾਗੂ ਨਹੀਂ ਹੋਵੇਗਾ। ਬੀਤੀ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਹਵਾ ਸਾਫ਼ ਹੋਣ ਤੋਂ ਬਾਅਦ ਦਿੱਲੀ ਸਰਕਾਰ ਨੇ ਫਿਲਹਾਲ ਦਿੱਲੀ 'ਚ ਔਡ-ਈਵਨ ਨਿਯਮ ਲਾਗੂ ਕਰਨ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਜੇਕਰ ਭਵਿੱਖ 'ਚ ਸਥਿਤੀ ਗੰਭੀਰ ਹੁੰਦੀ ਹੈ ਤਾਂ ਇਸ 'ਤੇ ਮੁੜ ਵਿਚਾਰ ਕੀਤਾ ਜਾਵੇਗਾ।
ਦਿੱਲੀ ਵਿੱਚ 13 ਨਵੰਬਰ ਤੋਂ 20 ਨਵੰਬਰ ਤੱਕ ਔਡ-ਈਵਨ ਨਿਯਮ ਲਾਗੂ ਹੋਣਾ ਸੀ ਪਰ ਬੀਤੀ ਰਾਤ ਹੋਈ ਬਾਰਿਸ਼ ਕਾਰਨ AQI ਜੋ 450+ ਸੀ ਹੁਣ 300 ਦੇ ਕਰੀਬ ਪਹੁੰਚ ਗਿਆ ਹੈ। ਇਸ ਦੇ ਮੱਦੇਨਜ਼ਰ ਔਡ-ਈਵਨ ਨਿਯਮ ਲਾਗੂ ਕਰਨ ਦਾ ਫੈਸਲਾ ਟਾਲ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਔਡ-ਈਵਨ ਕਦੋਂ ਲਾਗੂ ਕੀਤਾ ਗਿਆ ਸੀ?
ਇਸ ਤੋਂ ਪਹਿਲਾਂ, ਓਡ-ਈਵਨ ਦਸੰਬਰ 2015 ਅਤੇ ਜਨਵਰੀ 2016 ਅਤੇ 2019 ਵਿੱਚ ਵੀ ਲਾਗੂ ਕੀਤਾ ਗਿਆ ਸੀ। ਇਸ ਨਾਲ ਪ੍ਰਦੂਸ਼ਣ ਨੂੰ ਘੱਟ ਕਰਨ 'ਚ ਮਦਦ ਮਿਲੀ ਸੀ।