ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਪੰਜਾਬੀ ਗਾਇਕ ਮੀਕਾ ਸਿੰਘ ਨਤਮਸਤਕ ਹੋਣ ਲਈ ਪਹੁੰਚੇ। ਦੱਸ ਦੇਈਏ ਕਿ ਮੀਕਾ ਸਿੰਘ ਨੇ ਇਸ ਦੌਰਾਨ ਨਾ ਤਾਂ ਤਸਵੀਰਾਂ ਖਿੱਚੀਆਂ ਅਤੇ ਨਾ ਹੀ ਮੀਡੀਆ ਨੂੰ ਅਜਿਹਾ ਕਰਨ ਲਈ ਕਿਹਾ। ਯੋਗਾ ਗਰਲ ਦੀ ਤਸਵੀਰ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਮੀਕਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ।
ਸੋਸ਼ਲ ਮੀਡੀਆ ਸਟੋਰੀ ਉਤੇ ਪਾਈ ਵੀਡੀਓ
ਹਰਿਮੰਦਰ ਸਾਹਿਬ ਪਹੁੰਚੇ ਮੀਕਾ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਹਰਿਮੰਦਰ ਸਾਹਿਬ ਦੀ ਤਸਵੀਰ ਵੀ ਸਾਂਝੀ ਨਹੀਂ ਕੀਤੀ। ਉਹਨਾਂ ਸਿਰਫ ਆਪਣੇ ਸੋਸ਼ਲ ਅਕਾਉਂਟ ਦੀ story 'ਤੇ ਹਰਿਮੰਦਰ ਸਾਹਿਬ ਦੀ ਕੁਝ ਕੁ ਸੈਕਿੰਡ ਦੀ ਵੀਡੀਓ ਪੋਸਟ ਕੀਤੀ ਹੈ। ਮੀਕਾ ਸਿੰਘ ਨੇ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਪਲਾਜ਼ਾ ਵਿੱਚ ਮੀਡੀਆ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਓਹ ਹੱਥ ਜੋੜ ਕੇ ਅੰਦਰ ਚਲੇ ਗਏ।
ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਆਉਂਦੇ ਹਨ
ਮੀਕਾ ਸਿੰਘ ਨੇ ਦੱਸਿਆ ਕਿ ਉਹ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਆਉਂਦੇ ਹਨ। ਕਾਫੀ ਸਮੇਂ ਤੋਂ ਉਹ ਹਰਿਮੰਦਰ ਸਾਹਿਬ ਆਉਣਾ ਚਾਹੁੰਦੇ ਸਨ ਪਰ ਗੁਰੂ ਸਾਹਿਬਾਨ ਦੀ ਆਗਿਆ ਤੋਂ ਬਿਨਾਂ ਇੱਥੇ ਕਿਵੇਂ ਆ ਸਕਦੇ ਹਨ। ਮੀਕਾ ਨੇ ਦੱਸਿਆ ਕਿ ਉਹ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਏ ਹਨ।