ਆਤਿਸ਼ੀ ਮਾਰਲੇਨਾ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਨੇ ਸੀਐਮ ਹਾਊਸ 'ਚ ਵਿਧਾਇਕ ਦਲ ਦੀ ਮੀਟਿੰਗ 'ਚ ਆਤਿਸ਼ੀ ਦੇ ਨਾਂ ਤੇ ਮੋਹਰ ਲਗਾਈ ਹੈ। ਸ਼ਾਮ 4:30 ਵਜੇ ਕੇਜਰੀਵਾਲ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਸਕਸੈਨਾ ਨਾਲ ਮੁਲਾਕਾਤ ਕਰਨਗੇ ਅਤੇ ਆਪਣਾ ਅਸਤੀਫਾ ਸੌਂਪਣਗੇ।
ਕੇਜਰੀਵਾਲ ਸ਼ਾਮ 4:30 ਵਜੇ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪਣਗੇ। ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ। 26 ਤੇ 27 ਸਤੰਬਰ ਨੂੰ 2 ਦਿਨ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ।
13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ, 'ਹੁਣ ਜਨਤਾ ਨੂੰ ਤੈਅ ਕਰਨਾ ਚਾਹੀਦਾ ਹੈ ਕਿ ਮੈਂ ਇਮਾਨਦਾਰ ਹਾਂ ਜਾਂ ਬੇਈਮਾਨ। ਜੇਕਰ ਜਨਤਾ ਇਸ ਦਾਗ ਨੂੰ ਧੋ ਕੇ ਵਿਧਾਨ ਸਭਾ ਚੋਣਾਂ ਜਿੱਤ ਗਈ ਤਾਂ ਮੈਂ ਦੁਬਾਰਾ ਕੁਰਸੀ 'ਤੇ ਬੈਠਾਂਗਾ।