26 ਅਪ੍ਰੈਲ ਦੀ ਦੇਰ ਰਾਤ ਮਨੀਪੁਰ ਦੇ ਬਿਸ਼ਨੂਪੁਰ ਜ਼ਿਲੇ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਦੀ ਬਟਾਲੀਅਨ 'ਤੇ ਕੁਕੀ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ, ਜਿਸ 'ਚ ਦੋ ਜਵਾਨ ਸ਼ਹੀਦ ਹੋ ਗਏ ਤੇ ਕਈ ਜ਼ਖਮੀ ਹੋ ਗਏ। ਇਹ ਜਵਾਨ ਸੂਬੇ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਨਰਸੇਨਾ ਖੇਤਰ ਵਿੱਚ ਤਾਇਨਾਤ ਸੀਆਰਪੀਐਫ ਦੀ 128ਵੀਂ ਬਟਾਲੀਅਨ ਨਾਲ ਸਬੰਧਤ ਸਨ।
ਕੁਕੀ ਸਮੁਦਾਇ ਦੇ ਅੱਤਵਾਦੀਆਂ ਨੇ ਰਾਤ 12 ਵਜੇ ਤੋਂ 2:15 ਵਜੇ ਦਰਮਿਆਨ ਸੀਆਰਪੀਐਫ ਦੇ ਜਵਾਨਾਂ 'ਤੇ ਹਮਲਾ ਕੀਤਾ। ਫਿਲਹਾਲ ਘਟਨਾ ਸਬੰਧੀ ਹੋਰ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।
ਬਿਸ਼ਨੂਪੁਰ ਜ਼ਿਲ੍ਹਾ ਅੰਦਰੂਨੀ ਮਨੀਪੁਰ ਲੋਕ ਸਭਾ ਹਲਕੇ ਵਿੱਚ ਪੈਂਦਾ ਹੈ। ਇੱਥੇ 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਹਿੰਸਾ ਹੋਈ ਸੀ। ਇਸ 'ਚ 3 ਲੋਕ ਜ਼ਖਮੀ ਹੋ ਗਏ। ਇਸ ਦੇ ਨਾਲ ਹੀ 26 ਅਪ੍ਰੈਲ ਨੂੰ ਕੁਝ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਵੀ ਵੋਟਿੰਗ ਹੋਈ ਸੀ।