ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ 'ਤੇ ਜਾਨਲੇਵਾ ਹਮਲਾ ਹੋਇਆ ਹੈ। ਉਨ੍ਹਾਂ ਉਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਇਹ ਵਾਰਦਾਤ ਬੀਤੀ ਦੇਰ ਰਾਤ ਦੀ ਹੈ।
ਵਾਲ-ਵਾਲ ਬਚੇ ਜੀਰਾ
ਇਸ ਤਾਬੜਤੋੜ ਫਾਇਰਿੰਗ ਵਿੱਚ ਜੀਰਾ ਵਾਲ-ਵਾਲ ਬਚ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਬਾਰੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਹਾਸਲ ਕਰ ਲਈ ਹੈ।
ਕਾਰ 'ਤੇ ਕੀਤੀ ਫਾਇਰਿੰਗ
ਕੁਲਬੀਰ ਜੀਰਾ ਨੇ ਪੁਲਸ ਨੂੰ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਕਾਰ 'ਤੇ ਫਾਇਰਿੰਗ ਕੀਤੀ। ਹਮਲਾਵਰਾਂ ਨੇ ਕਈ ਰਾਉਂਡ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਹ ਗੱਡੀ ਭਜਾ ਕੇ ਲੈ ਗਏ, ਜਿਸ ਤੋਂ ਬਾਅਦ ਹਮਲਾਵਰਾਂ ਨੇ ਉਸ ਦੀ ਕਾਰ ਦਾ ਪਿੱਛਾ ਵੀ ਕੀਤਾ। ਇਹ ਗੋਲੀਬਾਰੀ ਫਿਰੋਜ਼ਪੁਰ ਜ਼ੀਰਾ ਰੋਡ 'ਤੇ ਪਿੰਡ ਸ਼ੇਰਖਾ ਨੇੜੇ ਹੋਈ।