ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਪੈਦਲ ਯਾਤਰਾ ਦੇ ਦੌਰਾਨ ਹਮਲਾ ਦੀ ਸਾਜ਼ਿਸ਼ ਰਚੀ ਗਈ ਹੈ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਗੁੰਡਿਆਂ ਨੇ ਕੇਜਰੀਵਾਲ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ‘ਆਪ’ ਆਗੂਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।
ਅਸੀਂ ਡਰਨ ਵਾਲੇ ਨਹੀਂ - ਮਨੀਸ਼ ਸਿਸੋਦੀਆ
ਮਨੀਸ਼ ਸਿਸੋਦੀਆ ਨੇ ਕੇਜਰੀਵਾਲ 'ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਤੋਂ ਸਾਫ ਹੈ ਕਿ ਇਹ ਹਮਲਾ ਭਾਜਪਾ ਦੇ ਗੁੰਡਿਆਂ ਨੇ ਕਰਵਾਇਆ ਹੈ। ਜੇਕਰ ਕੇਜਰੀਵਾਲ ਨੂੰ ਕੁਝ ਹੋ ਜਾਂਦਾ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਭਾਜਪਾ ਦੀ ਹੁੰਦੀ। ਅਸੀਂ ਡਰਨ ਵਾਲੇ ਨਹੀਂ ਹਾਂ ਅਤੇ ਆਮ ਆਦਮੀ ਪਾਰਟੀ ਆਪਣੇ ਮਿਸ਼ਨ ਤੋਂ ਪਿੱਛੇ ਨਹੀਂ ਹਟੇਗੀ।
ਭਾਜਪਾ ਕੇਜਰੀਵਾਲ ਦੀ ਜਾਨ ਲੈਣਾ ਚਾਹੁੰਦੀ ਹੈ-ਦਿੱਲੀ CM
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਦੀ ਪਦਯਾਤਰਾ ਦੌਰਾਨ ਭਾਜਪਾ ਦੇ ਗੁੰਡਿਆਂ ਨੇ ਹਮਲਾ ਕੀਤਾ। ਭਾਜਪਾ ਨੇ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਗ੍ਰਿਫ਼ਤਾਰ ਕਰਵਾਇਆ । ਉਹ ਜੇਲ੍ਹ ਵਿੱਚ ਸਨ ਤੇ ਜੇਲ੍ਹ 'ਚ ਉਨ੍ਹਾਂ ਨੂੰ ਇਨਸੁਲਿਨ ਨਹੀਂ ਦਿੱਤੀ ਗਈ ਸੀ। ਜਦੋਂ ਉਹ ਅਦਾਲਤ ਗਏ ਤਾਂ ਉਨ੍ਹਾਂ ਨੂੰ ਇਨਸੁਲਿਨ ਮਿਲੀ । ਭਾਜਪਾ ਅਰਵਿੰਦ ਕੇਜਰੀਵਾਲ ਦੇ ਕੰਮ ਨੂੰ ਰੋਕਣਾ ਚਾਹੁੰਦੀ ਹੈ। ਭਾਜਪਾ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ।
ਕੇਜਰੀਵਾਲ ਨੂੰ ਸਵਾਲ ਪੁੱਛਣਾ ਚਾਹੁੰਦੇ ਸਨ ਲੋਕ
ਅਰਵਿੰਦ ਕੇਜਰੀਵਾਲ 'ਤੇ ਹਮਲੇ ਦੇ ਦਾਅਵੇ 'ਤੇ ਭਾਜਪਾ ਨੇ ਪ੍ਰਤੀਕਿਰਿਆ ਦਿੱਤੀ ਹੈ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਲੋਕ ਅਰਵਿੰਦ ਕੇਜਰੀਵਾਲ ਤੋਂ ਸਵਾਲ ਪੁੱਛਣਾ ਚਾਹੁੰਦੇ ਸਨ, ਪਰ 'ਆਪ' ਇਸ ਨੂੰ ਹਮਲਾ ਦੱਸ ਰਹੀ ਹੈ। ਲੋਕ ਚਾਹੁੰਦੇ ਸਨ ਕਿ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਵਿਧਾਇਕ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਗੰਦਾ ਪਾਣੀ ਪੀਣ।