ਜਲੰਧਰ ਸ਼ਹਿਰ ਦੇ ਨਕੋਦਰ ਰੋਡ ਨੇੜੇ ਗਲਤ ਦਿਸ਼ਾ ਤੋਂ ਆ ਰਹੇ ਇੱਕ ਆਟੋ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ ਚਾਲਕ ਸਮੇਤ ਗੱਡੀ ਵਿੱਚ ਸਵਾਰ 4 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਲੋਕਾਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਤੇ ਆਟੋ ਦੇ ਪਰਖੱਚੇ ਉੱਡ ਗਏ। ਹਾਲਾਂਕਿ ਏਅਰ ਬੈਗ ਖੁੱਲ੍ਹਣ ਕਾਰਨ ਕਾਰ ਚਾਲਕ ਦਾ ਬਚਾਅ ਹੋ ਗਿਆ ਪਰ ਆਟੋ ਚਾਲਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਆਟੋ ਵਿੱਚ ਇੱਕ ਸਵਾਰੀ ਵੀ ਸੀ, ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ। ਪੁਲਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।