ਲੁਧਿਆਣਾ ਦੇ ਜਗਰਾਓਂ ਸ਼ਹਿਰ ਵਿੱਚ ਸਿਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੇ ਵਿਦਿਆਰਥਣ ਨੇ ਛੱਤ ਤੋਂ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਹ ਘਟਨਾ ਪਿੰਡ ਚੌਕੀ ਨੇੜੇ ਵਾਪਰੀ।
ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥਣ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ। ਇਸ ਦੇ ਨਾਲ ਹੀ ਕਿਰਨਦੀਪ ਨੇ ਛੱਤ ਤੋਂ ਛਾਲ ਕਿਉਂ ਮਾਰੀ, ਇਸ ਦਾ ਫਿਲਹਾਲ ਪਤਾ ਲਗਾਇਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਕਿਰਨਦੀਪ ਕੌਰ ਅੱਜ ਅਚਾਨਕ ਯੂਨੀਵਰਸਿਟੀ ਦੀ ਛੱਤ ’ਤੇ ਪਹੁੰਚ ਗਈ ਅਤੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਡਿਪ੍ਰੈਸ਼ਨ 'ਚ ਵਿਦਿਆਰਥਣ
ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲੋਕਾਂ ਨੇ ਦੱਸਿਆ ਕਿ ਮ੍ਰਿਤਕਾ ਕਾਫੀ ਸਮੇਂ ਤੋਂ ਡਿਪ੍ਰੈਸ਼ਨ 'ਚ ਸੀ। ਜਿਸ ਕਾਰਨ ਡੀ.ਐਮ.ਸੀ ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਸੀ।