ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਭਾਰਤ ਦੇ ਨਾਲ-ਨਾਲ ਵਿਸ਼ਵ ਭਰ ਵਿੱਚ ਵੀ ਮਨਾਇਆ ਗਿਆ। ਗੁਰਪਰਬ ਦੇ ਮੌਕੇ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਿੱਖ ਸੰਗਤਾਂ ਨੇ ਵੀ ਲੰਗਰ ਲਗਾਇਆ। ਬਿਟਸ ਦੇਸੀ ਸੁਸਾਇਟੀ ਦੇ ਚੇਅਰਮੈਨ ਰਿਸ਼ੂ ਵਾਲੀਆ ਅਤੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਯੂਨਾਈਟਿਡ ਕਿੰਗਡਮ ਦੇ ਸ਼ਹਿਰ ਲੈਸਟਰ ਵਿੱਚ ਲੰਗਰ ਲਗਾਇਆ।
ਇਸ ਮੌਕੇ ਰਿਸ਼ੂ ਵਾਲੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਲੈਸਟਰ ਵਿਖੇ ਲੰਗਰ ਦੀ ਸੇਵਾ ਕੀਤੀ ਗਈ | ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਵੀ ਸੰਗਤਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਅਸੀਂ ਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਸਿੱਖ ਸੰਗਤ ਅਤੇ ਸਮੁੱਚੇ ਸੰਸਾਰ ਵਿੱਚ ਖੁਸ਼ੀਆਂ ਅਤੇ ਸ਼ਾਂਤੀ ਬਣਾਈ ਰੱਖਣ।
ਸੁਖਵਿੰਦਰ ਸਿੰਘ ਨੇ ਕਿਹਾ ਕਿ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਜਿੱਥੇ ਸਿੱਖ ਸੰਗਤਾਂ ਹਾਜ਼ਰ ਹਨ, ਉੱਥੇ ਗੁਰਪਰਬ ਮਨਾਇਆ ਜਾ ਰਿਹਾ ਹੈ। ਸਿੱਖ ਜਿੱਥੇ ਵੀ ਮੌਜੂਦ ਹਨ, ਉਹ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਰਹੇ ਹਨ। ਗੁਰੂ ਸਾਹਿਬ ਨੇ ਮਨੁੱਖਤਾ ਦਾ ਸੰਦੇਸ਼ ਦਿੱਤਾ ਅਤੇ ਪੈਦਲ ਯਾਤਰਾ ਕਰ ਕੇ ਨਾਮ ਜਪੋ, ਵੰਡ ਛਕੋ ਅਤੇ ਕਿਰਤ ਕਰੋ ਦਾ ਸੰਦੇਸ਼ ਦਿੱਤਾ।