ਲੋਕ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਇਸੇ ਲੜੀ ਵਿੱਚ ਭਾਜਪਾ ਨੇ ਚੋਣ ਮੈਨੀਫੈਸਟੋ ਲਈ ਇੱਕ ਕਮੇਟੀ ਬਣਾਈ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਲੋਕ ਸਭਾ ਚੋਣਾਂ 2024 ਲਈ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਹੈ। ਰਾਜਨਾਥ ਸਿੰਘ ਤੋਂ ਇਲਾਵਾ ਕਮੇਟੀ ਵਿੱਚ 27 ਮੈਂਬਰ ਹੋਣਗੇ।
ਇਸ ਕਮੇਟੀ ਵਿੱਚ ਵੱਖ-ਵੱਖ ਰਾਜਾਂ ਦੇ 27 ਮੈਂਬਰ ਸ਼ਾਮਲ ਹਨ। ਮਹਾਰਾਸ਼ਟਰ ਤੋਂ ਪਿਊਸ਼ ਗੋਇਲ ਨੂੰ ਕੋ-ਕਨਵੀਨਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਅਰਜੁਨ ਮੁੰਡਾ, ਭੂਪੇਂਦਰ ਯਾਦਵ, ਅਰਜੁਨਰਾਮ ਮੇਘਵਾਲ ਵੀ ਸ਼ਾਮਲ ਹਨ।
ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਕੇਂਦਰੀ ਮੰਤਰੀ ਏ ਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਨੂੰ ਵੀ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਰਵੀਸ਼ੰਕਰ ਪ੍ਰਸਾਦ ਅਤੇ ਸੁਸ਼ੀਲ ਮੋਦੀ ਨੂੰ ਬਿਹਾਰ ਤੋਂ ਮੈਂਬਰ ਬਣਾਇਆ ਗਿਆ। ਇਸ ਦੇ ਨਾਲ ਹੀ ਓਪੀ ਧਨਖੜ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।