ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਲੁਧਿਆਣਾ ਤੋਂ ਸਵਾਤੀ ਅਰੋੜਾ ਅਤੇ ਫ਼ਿਰੋਜ਼ਪੁਰ ਤੋਂ ਰਮਨਦੀਪ ਬਜਾਜ ਨੂੰ ਦਫ਼ਤਰ ਸਕੱਤਰ ਸਟੇਟ ਸੈੱਲ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਿਸਾਨ ਸੈੱਲ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਸੀ। ਇਹ ਹੁਕਮ ਜਨਰਲ ਸਕੱਤਰ ਰਾਕੇਸ਼ ਰਾਠੌਰ ਵੱਲੋਂ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨ ਲਗਾਤਾਰ ਭਾਜਪਾ ਦਾ ਵਿਰੋਧ ਕਰ ਰਹੇ ਹਨ। ਅੱਜ ਵੀ ਇੱਕ ਵਾਰ ਫਿਰ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਗਿਆ। ਜਲੰਧਰ ਤੋਂ ਸੰਨੀ ਸ਼ਰਮਾ ਅਤੇ ਹੁਸ਼ਿਆਰਪੁਰ ਤੋਂ ਸਚਿਨ ਬੱਸੀ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।