ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਤੇਜਿੰਦਰ ਪਾਲ ਸਿੰਘ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਭਾਜਪਾ ਨੇ ਹਰਿਆਣਾ ਲੋਕ ਸਭਾ ਚੋਣਾਂ ਵਿੱਚ ਬਿੱਟੂ ਨੂੰ ਕੋ-ਕਨਵੀਨਰ ਨਿਯੁਕਤ ਕੀਤਾ ਹੈ। ਉਹ ਲੋਕ ਸਭਾ ਚੋਣਾਂ ਵਿੱਚ ਇਸ ਭੂਮਿਕਾ ਵਿੱਚ ਨਜ਼ਰ ਆਉਣਗੇ।
20 ਅਪ੍ਰੈਲ ਨੂੰ ਪਾਰਟੀ ਵਿਚ ਹੋਏ ਸ਼ਾਮਲ
ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਰਹੇ ਤੇਜਿੰਦਰ ਸਿੰਘ ਬਿੱਟੂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਤੇਜਿੰਦਰ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਸੀ।
ਇਸ ਲਈ ਭਾਜਪਾ ਵਿਚ ਹੋਏ ਸ਼ਾਮਲ
ਤੇਜਿੰਦਰ ਸਿੰਘ ਬਿੱਟੂ ਨੇ ਕਿਹਾ ਸੀ ਕਿ ਹੁਣ ਪੰਜਾਬ ਲਈ ਇਹ ਬਹੁਤ ਜ਼ਰੂਰੀ ਹੋ ਗਿਆ ਹੈ ਕਿ ਕੇਂਦਰ ਵਿੱਚ ਜੋ ਸਰਕਾਰ ਹੈ, ਉਹ ਇੱਥੇ ਵੀ ਕੰਮ ਕਰੇ। ਮੈਂ ਪੰਜਾਬ ਲਈ ਹੀ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਸਿੱਖ ਕੌਮ ਲਈ ਜਿੰਨਾ ਕੰਮ ਭਾਜਪਾ ਨੇ ਕੀਤਾ ਹੈ, ਓਨਾ ਕਿਸੇ ਸਰਕਾਰ ਨੇ ਨਹੀਂ ਕੀਤਾ। ਪਿਛਲੀਆਂ ਸਰਕਾਰਾਂ ਕਾਰਨ ਪੰਜਾਬ ਬਹੁਤ ਪਿੱਛੇ ਚਲਾ ਗਿਆ ਸੀ।