ਜਲੰਧਰ ਦੇ ਸ਼ਾਹਪੁਰ 'ਚ ਸਥਿਤ ਸੀਟੀ ਇੰਸਟੀਚਿਊਟ 'ਚ ਭਾਜਪਾ ਨੇ ਸੂਬਾ ਪੱਧਰੀ ਮੀਟਿੰਗ ਕੀਤੀ। ਜਿਸ 'ਚ ਪੰਜਾਬ ਤੋਂ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਹੀਂ ਪਹੁੰਚੇ। ਮੀਟਿੰਗ 'ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਵੀ ਮੌਜੂਦ ਸਨ।
ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੂੰ ਇੰਚਾਰਜ ਬਣਾਇਆ
ਮੀਟਿੰਗ ਪੰਜਾਬ ਪ੍ਰਦੇਸ਼ ਮੈਂਬਰਸ਼ਿਪ ਮੁਹਿੰਮ ਦੀ ਸੀ | ਮੀਟਿੰਗ 'ਚ ਭਾਜਪਾ ਨਾਲ ਆਉਣ ਵਾਲੇ ਦਿਨਾਂ 'ਚ 30 ਲੱਖ ਤੋਂ ਵੱਧ ਲੋਕਾਂ ਨੂੰ ਜੋੜਨ ਦਾ ਟੀਚਾ ਰੱਖਿਆ ਗਿਆ ਹੈ। ਦਰਅਸਲ, ਭਾਜਪਾ ਵੱਲੋਂ ਮੈਂਬਰਸ਼ਿਪ ਮੁਹਿੰਮ ਚਲਾਈ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ ਜਲੰਧਰ ਤੋਂ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੂੰ ਇਸ ਮੁਹਿੰਮ ਦਾ ਇੰਚਾਰਜ ਬਣਾਇਆ ਗਿਆ ਹੈ। ਜਿਸ ਵਿੱਚ ਪਾਰਟੀ ਦਾ ਟੀਚਾ 30 ਲੱਖ ਲੋਕਾਂ ਨੂੰ ਭਾਜਪਾ ਨਾਲ ਜੋੜਨਾ ਹੈ।
ਕਾਂਗਰਸ- 'ਆਪ' 'ਤੇ ਸਾਧਿਆ ਨਿਸ਼ਾਨਾ
ਉਨਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ 6 ਦਸੰਬਰ ਨੂੰ ਦਿੱਲੀ ਜਾਣ ਦੀ ਬਜਾਏ ਪੰਜਾਬ ਦੇ ਮੰਤਰੀ ਅਤੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣਾ ਚਾਹੀਦਾ ਹੈ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਪ ਟਾਈਟਲਰ ਦਾ ਕਾਂਗਰਸ ਨਾਲ ਕੀ ਸਬੰਧ ਹੈ, ਪਾਰਟੀ ਦੀ ਸਥਿਤੀ ਸਪੱਸ਼ਟ ਕਰੇ ।
ਇਸ ਮੀਟਿੰਗ 'ਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਨੀ ਸਮੇਤ ਮਨਪ੍ਰੀਤ ਬਾਦਲ, ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਅਮਿਤ ਭਾਟੀਆ, ਤਰੁਣ ਚੁੱਘ, ਵਿਜੇ ਸਾਂਪਲਾ, ਕੇਡੀ ਭੰਡਾਰੀ, ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਵੱਡੇ ਨੇਤਾਵਾਂ ਨੇ ਸ਼ਿਰਕਤ ਕੀਤੀ।