ਅੰਮ੍ਰਿਤਸਰ ਦੇ ਪਿੰਡ ਭਿੱਟੇਵੜ ਵਿੱਚ ਬੁੱਧਵਾਰ ਸ਼ਾਮ ਨੂੰ ਭਾਜਪਾ ਦੇ ਇੱਕ ਪ੍ਰੋਗਰਾਮ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਤੇ ਭਾਜਪਾ ਸਮਰਥਕਾਂ ਵਿੱਚ ਝੜਪ ਹੋ ਗਈ, ਜਿਸ ਵਿੱਚ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। ਅੱਧੇ ਦਰਜਨ ਦੇ ਕਰੀਬ ਕਿਸਾਨ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ।
ਭਾਰਤੀ ਜਨਤਾ ਪਾਰਟੀ ਦੇ ਚੋਣ ਪ੍ਰਚਾਰ ਦੌਰਾਨ ਅੰਮ੍ਰਿਤਸਰ ਦੇ ਪਿੰਡ ਭਿੱਟੇਵੜ ਵਿੱਚ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਭਾਜਪਾ ਆਗੂ ਮੁਖਤਾਰ ਸਿੰਘ ਦਾ ਕੁਝ ਭਾਜਪਾ ਆਗੂਆਂ ਵੱਲੋਂ ਵਿਰੋਧ ਕੀਤਾ। ਜਿਸ ਤੋਂ ਬਾਅਦ ਤੇਜਾ ਸਿੰਘ ਪੁੱਤਰ ਅਨੂਪ ਸਿੰਘ, ਕਾਬਲ ਸਿੰਘ, ਜਗਬੀਰ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਪਿੰਡ ਭਿੱਟੇਵੜ , ਤਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਨੇ ਕਿਸਾਨਾਂ ਤੇ ਮਜ਼ਦੂਰਾਂ 'ਤੇ ਹਮਲਾ ਕਰ ਦਿੱਤਾ, ਜਿਸ 'ਚ ਕਿਸਾਨ ਆਗੂ ਗੁਰਵੇਲ ਸਿੰਘ ਢੋਲ, ਪ੍ਰਗਟ ਸਿੰਘ ਖਿਆਲ, ਬਲਕਾਰ ਸਿੰਘ ਕਾਲੇ ਘਣੂਪੁਰ ਜ਼ਖ਼ਮੀ ਹੋ ਗਏ। ਉਥੇ ਹੀ ਪੁਲਿਸ ਪ੍ਰਸ਼ਾਸਨ ਕੋਲ ਖੜੇ ਹੋ ਕੇ ਤਮਾਸ਼ਾ ਦੇਖਦੇ ਰਹੇ।
ਕੇਂਦਰ ਸਰਕਾਰ ਨਹੀਂ ਸੁਣ ਰਹੀ ਸਾਡੀ ਗੱਲ - ਕਿਸਾਨ ਆਗੂ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਲੰਬੇ ਸਮੇਂ ਤੋਂ ਸਰਹੱਦ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਹਾਂ ਪਰ ਕੇਂਦਰ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ ਤੇ ਸਾਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਾਨੂੰ ਤੇ ਕਿਸਾਨਾਂ ਨੂੰ ਗੋਲੀਆਂ ਚਲਾ ਕੇ ਸ਼ਹੀਦ ਕੀਤਾ ਜਾ ਰਿਹਾ ਹੈ। ਅਸੀਂ ਲੋਕ ਸਭਾ ਚੋਣਾਂ 'ਚ ਇਨ੍ਹਾਂ ਦਾ ਵਿਰੋਧ ਕਰ ਰਹੇ ਹਾਂ, ਪਰ ਭਾਜਪਾ ਦੇ ਕੁਝ ਆਗੂਆਂ ਨੇ ਸਾਡੇ 'ਤੇ ਪਥਰਾਅ ਵੀ ਕੀਤਾ, ਜਦਕਿ ਸਾਡੇ ਕਈ ਕਿਸਾਨ ਜ਼ਖਮੀ ਵੀ ਹੋਏ ਹਨ।