ਜਲੰਧਰ 'ਚ ਕੇਂਦਰੀ ਹਲਕੇ ਵਿਚ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਲਾਜਪਤ ਨਗਰ ਵਿਖੇ ਮੰਡਲ 8 ਦੇ ਪ੍ਰਧਾਨ ਸ਼ਿਤਿਜ ਢੱਲ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਕੀਤੀ ਗਈ।
ਇਸ ਮੌਕੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ, ਜਲੰਧਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਰਿੰਕੂ, ਕੇਂਦਰੀ ਹਲਕਾ ਇੰਚਾਰਜ ਰਾਜੀਵ ਢੀਂਗਰਾ, ਅਜੈ ਚੋਪੜਾ ਆਦਿ ਹਾਜ਼ਰ ਸਨ। ਇਸ ਮੌਕੇ ਮਨੋਰੰਜਨ ਕਾਲੀਆ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ 'ਆਪ' ਸਰਕਾਰ ਅਤੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਨਕਾਰਦਿਆਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੇ ਸਮਰਥਨ 'ਚ ਆਉਣਾ ਸ਼ੁਰੂ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਅਤੇ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਨਾਂ 'ਤੇ ਲੁੱਟ ਕੀਤੀ ਹੈ ਅਤੇ ਇਸ ਵਾਰ ਜਨਤਾ ਨੇ ਉਨ੍ਹਾਂ ਨੂੰ ਹਰਾਉਣ ਦਾ ਮਨ ਬਣਾ ਲਿਆ ਹੈ, ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੂਰੇ ਭਾਰਤ ਵਿਚ ਤੇਜ਼ੀ ਨਾਲ ਵਿਕਾਸ ਦੀ ਧਾਰਾ ਨੂੰ ਲਾਗੂ ਕਰੇਗੀ । ਹੁਣ ਦੇਸ਼ ਨੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਦਾ ਮਨ ਬਣਾ ਲਿਆ ਹੈ ਅਤੇ ਇਸ ਵਾਰ ਭਾਜਪਾ ਚਾਰ ਸੌ ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗੀ। ਇਸ ਵਾਰ ਭਾਜਪਾ ਨੂੰ ਜਿਤਾਉਣ ਦਾ ਮਨ ਹੈ ਅਤੇ ਅਸੀਂ ਸੁਸ਼ੀਲ ਰਿੰਕੂ ਨੂੰ ਸੰਸਦ ਮੈਂਬਰ ਬਣਾ ਕੇ ਮੋਦੀ ਜੀ ਨੂੰ ਮਜ਼ਬੂਤ ਕਰਾਂਗੇ।
ਇਸ ਮੌਕੇ ਸੁਸ਼ੀਲ ਰਿੰਕੂ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਯਕੀਨੀ ਹੈ ਅਤੇ ਭਾਜਪਾ ਇਸ ਚੋਣ 'ਚ ਸਭ ਤੋਂ ਮਜ਼ਬੂਤ ਪਾਰਟੀ ਬਣ ਕੇ ਉਭਰੇਗੀ ਅਤੇ ਪਾਰਟੀ ਨੂੰ ਜਲੰਧਰ ਸੀਟ 'ਤੇ ਜਿੱਤ ਦਾ ਝੰਡਾ ਲਹਿਰਾਉਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਜਲੰਧਰ ਲੋਕ ਸਭਾ ਤੋਂ ਆਪਣੇ ਵਿਰੋਧੀਆਂ ਨੂੰ ਹਰਾ ਕੇ ਨੰਬਰ ਵਨ ਬਣੇਗੀ।
ਉਨ੍ਹਾਂ ਸ਼ਹਿਰ ਅਤੇ ਦਿਹਾਤੀ ਖੇਤਰ ਦੇ ਸਮੂਹ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਕਿਉਂਕਿ ਇਹ ਚੋਣ ਜਲੰਧਰ ਦਾ ਭਵਿੱਖ ਤੈਅ ਕਰੇਗੀ।