ਫਾਜ਼ਿਲਕਾ ਵਿੱਚ ਦੇਰ ਰਾਤ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠ ਕਰ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਜਦੋਂ ਜਵਾਨਾਂ ਨੇ ਉਸ ਦੀ ਜਾਂਚ ਕੀਤੀ ਤਾਂ ਉਸ ਕੋਲੋਂ ਸਿਗਰਟ, ਹੈੱਡਫੋਨ ਅਤੇ ਤੰਬਾਕੂ ਬਰਾਮਦ ਹੋਇਆ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਇਸ ਦੀ ਸੂਚਨਾ ਅਧਿਕਾਰੀਆਂ ਨੂੰ ਦਿੱਤੀ।
ਜਵਾਨਾਂ ਨੇ ਸਾਦਕੀ ਚੌਕੀ ਨੇੜੇ ਹਰਕਤ ਵੇਖੀ ਸੀ
ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨਾਂ ਨੇ ਦੇਰ ਰਾਤ ਸਾਦਕੀ ਚੌਕੀ ਨੇੜੇ ਭਾਰਤ-ਪਾਕਿਸਤਾਨ ਸਰਹੱਦ 'ਤੇ ਕੁਝ ਹਿਲਜੁਲ ਹੁੰਦੀ ਵੇਖੀ। ਜਿਸ ਤੋਂ ਬਾਅਦ ਜਵਾਨ ਚੌਕਸ ਹੋ ਗਏ। ਘੁਸਪੈਠੀਏ ਦਾ ਪਤਾ ਲੱਗਦੇ ਹੀ ਸਿਪਾਹੀਆਂ ਨੇ ਉਸ ਨੂੰ ਰੋਕਿਆ ਅਤੇ ਆਪਣੀ ਪਛਾਣ ਦੱਸਣ ਨੂੰ ਕਿਹਾ। ਜਦੋਂ ਉਹ ਨਾ ਰੁਕਿਆ ਤਾਂ ਉਨ੍ਹਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘੁਸਪੈਠੀਏ ਦੀ ਪਛਾਣ ਕੀਤੀ ਜਾ ਰਹੀ
ਫਾਜ਼ਿਲਕਾ ਦੇ ਡੀਐਸਪੀ ਸ਼ੁਬੇਗ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ ਜਵਾਨਾਂ ਨੇ ਉਸ ਨੂੰ ਰੁਕਣ ਲਈ ਕਿਹਾ ਤਾਂ ਉਹ ਭੱਜਣ ਲੱਗਾ। ਗੋਲੀਬਾਰੀ ਦੌਰਾਨ ਉਸ ਦੀ ਮੌਤ ਹੋ ਗਈ। ਸ਼ੱਕੀ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਭਾਰਤੀ ਸਰਹੱਦ ਵਿੱਚ ਕਿਉਂ ਦਾਖਲ ਹੋਇਆ ਸੀ।