ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਅੱਜ ਜਲੰਧਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਆਪਣਾ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਕੋਲ ਜਮ੍ਹਾ ਕਰਵਾਇਆ |
ਇਸ ਦੌਰਾਨ ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਲਗਾਤਾਰ ਆਗੂਆਂ ਦੀ ਪਾਰਟੀ ਬਦਲਦੀ ਨਜ਼ਰ ਆ ਰਹੀ ਹੈ। ਇਸੇ ਤਰ੍ਹਾਂ ਜ਼ਿਲੇ ਬਦਲਦੇ ਆਗੂ ਵੀ ਦੇਖੇ ਗਏ। ਜਦੋਂ ਉਹ ਆਪਣੇ ਜ਼ਿਲ੍ਹੇ ਵਿੱਚ ਫੇਲ੍ਹ ਹੋ ਗਏ ਤਾਂ ਉਹ ਦੂਜੇ ਜ਼ਿਲ੍ਹਿਆਂ ਵਿੱਚ ਆ ਗਏ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਜਿਵੇਂ ਲੋਕਾਂ ਨੂੰ ਨੀਤੀਆਂ ਦਾ ਪਤਾ ਲੱਗ ਰਿਹਾ ਹੈ। ਉਂਜ ਹੀ ਲੋਕ ਇਹਨਾਂ ਦਾ ਬਾਈਕਾਟ ਕਰ ਰਹੇ ਹਨ। ਇਹ ਚੰਗੀ ਗੱਲ ਹੈ ਕਿ ਲੋਕ ਸਾਡੇ 'ਤੇ ਭਰੋਸਾ ਕਰ ਰਹੇ ਹਨ।
ਦੱਸ ਦੇਈਏ ਕਿ ਅੱਜ ਜਲੰਧਰ 'ਚ 4 ਪਾਰਟੀਆਂ ਦੇ ਨੇਤਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ, ਜਿਸ ਵਿੱਚ ਪਹਿਲਾ ਨਾਂ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨ ਜਾ ਰਹੇ ਹਨ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ।