ਲੋਕ ਸਭਾ ਚੋਣਾਂ ਦੌਰਾਨ ਪਾਰਟੀ ਆਗੂਆਂ ਦੇ ਇੱਕ ਤੋਂ ਦੂਜੀ ਪਾਰਟੀ ਵਿੱਚ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਨਾਲ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਨੇ ਵੀ ਕਾਂਗਰਸ ਵਿੱਚ ਘਰ ਵਾਪਸੀ ਕਰ ਲਈ ਹੈ। ਦਿੱਲੀ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ ਹੈ। ਉਹ ਲੋਕ ਸਭਾ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ।
ਲੋਕ ਸਭਾ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ
ਦੱਸ ਦੇਈਏ ਕਿ 'ਆਪ' ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਆਪਣੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਸੀ। ਜੱਸੀ ਲੁਧਿਆਣਾ ਲੋਕ ਸਭਾ ਸੀਟ ਤੋਂ ਵੱਡੇ ਦਾਅਵੇਦਾਰ ਸਨ ਪਰ ਇਸ ਵਾਰ ਪਾਰਟੀ ਨੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਹੈ, ਜਿਸ ਤੋਂ ਬਾਅਦ ਸਵੀਰ ਸਿੰਘ ਜੱਸੀ ਖੰਗੂੜਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।