ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਦੇ ਨਿਰਦੇਸ਼ਾਂ 'ਤੇ ਐਡਵੋਕੇਟ ਰਣਜੀਤ ਕੁਮਾਰ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਹ ਐਲਾਨ ਪਾਰਟੀ ਦੇ ਕੇਂਦਰੀ ਕਨਵੀਨਰ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕੀਤਾ। ਦੱਸ ਦੇਈਏ ਕਿ ਰਾਕੇਸ਼ ਸੋਮਨ ਨੂੰ ਪਹਿਲਾਂ ਬਸਪਾ ਵੱਲੋਂ ਉਮੀਦਵਾਰ ਬਣਾਇਆ ਗਿਆ ਸੀ ਪਰ ਉਹ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਇਸ ਸਬੰਧੀ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸੂਬਾ ਜਨਰਲ ਸਕੱਤਰ ਗੁਰਲਾਲ ਸੈਲਾ, ਸੂਬਾ ਜਨਰਲ ਸਕੱਤਰ ਚੌਧਰੀ ਗੁਰਨਾਮ ਸਿੰਘ, ਸੂਬਾ ਜਨਰਲ ਸਕੱਤਰ ਠੇਕੇਦਾਰ ਰਜਿੰਦਰ ਸਿੰਘ, ਸੂਬਾ ਸਕੱਤਰ ਮਨਿੰਦਰ ਸਿੰਘ ਸ਼ੇਰਪੁਰੀ ਅਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ ਨੇ ਇਸ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ |
ਜਾਣਕਾਰੀ ਅਨੁਸਾਰ ਰਣਜੀਤ ਕੁਮਾਰ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਦੂਜੇ ਚੁਣੇ ਗਏ ਮੌਜੂਦਾ ਪ੍ਰਧਾਨ ਹਨ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹਾਜ਼ਰ ਸਨ।