ਤਾਮਿਲਨਾਡੂ ਵਿੱਚ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਕੇ. ਆਰਮਸਟਰਾਂਗ ਦੀ ਉਨ੍ਹਾਂ ਦੇ ਘਰ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ । ਦੱਸਿਆ ਜਾ ਰਿਹਾ ਹੈ ਕਿ ਇਹ ਘਰ ਦੇ ਬਾਹਰ ਪਾਰਟੀ ਵਰਕਰਾਂ ਨਾਲ ਸ਼ਾਮ 7 ਵਜੇ ਗੱਲਬਾਤ ਕਰ ਰਹੇ ਸਨ। ਇਸ ਦੌਰਾਨ 6 ਹਮਲਾਵਰ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ । ਜਿਸ ਕਾਰਨ ਕੇ. ਆਰਮਸਟ੍ਰੌਂਗ ਦੀ ਮੌਤ ਹੋ ਗਈ।
ਬਾਈਕ 'ਤੇ ਆਏ ਸਨ ਹਮਲਾਵਰ
ਪੁਲਸ ਮੁਤਾਬਕ 6 ਹਮਲਾਵਰ ਦੋ ਬਾਈਕ 'ਤੇ ਆਏ ਸਨ ਅਤੇ ਉਨ੍ਹਾਂ ਦੇ ਹੱਥਾਂ 'ਚ ਤੇਜ਼ਧਾਰ ਹਥਿਆਰ ਸਨ। ਹਮਲਾ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਪਾਰਟੀ ਵਰਕਰ ਆਰਮਸਟਰਾਂਗ ਨੂੰ ਰਾਜੀਵ ਗਾਂਧੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ 8 ਸ਼ੱਕੀਆਂ ਨੂੰ ਲਿਆ ਹੈ ਹਿਰਾਸਤ 'ਚ
ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਆਰਮਸਟਰਾਂਗ ਦੇ ਕਤਲ ਨੂੰ ਪਿਛਲੇ ਸਾਲ ਗੈਂਗਸਟਰ ਆਰਕੋਟ ਸੁਰੇਸ਼ ਦੇ ਕਤਲ ਨਾਲ ਜੋੜ ਕੇ ਦੇਖ ਰਹੀ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਦਲੇ ਦੀ ਭਾਵਨਾ ਨਾਲ ਬਸਪਾ ਆਗੂ ਦਾ ਕਤਲ ਹੋਣ ਦਾ ਖ਼ਦਸ਼ਾ ਹੈ। ਹੁਣ ਤੱਕ 8 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।