ਖਬਰਿਸਤਾਨ ਨੈੱਟਵਰਕ- ਜਲੰਧਰ ਫਿਲੌਰ ਦੇ ਨੰਗਲ ਪਿੰਡ ਵਿੱਚ ਦੇਰ ਰਾਤ ਕੁਝ ਸ਼ਰਾਰਤੀ ਅਨਸਰ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਸ਼ਰਾਰਤੀ ਅਨਸਰ ਮੂਰਤੀ ਉਤੇ ਸਪ੍ਰੇਅ ਕਰ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਲੋਕ ਬਹੁਤ ਗੁੱਸੇ ਵਿੱਚ ਹਨ।
ਸਿੱਖ ਫਾਰ ਜਸਟਿਸ ਦੇ ਨਾਅਰੇ ਵੀ ਲਿਖੇ
ਦੱਸ ਦੇਈਏ ਕਿ ਇਹ ਮਾਮਲਾ ਦੇਰ ਰਾਤ ਫਿਲੌਰ ਦੇ ਇਕ ਪਿੰਡ ਦਾ ਹੈ। ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਮੂਰਤੀ 'ਤੇ ਸਪ੍ਰੇਅ ਕੀਤਾ ਅਤੇ ਫਿਰ ਨੇੜਲੇ ਸਰਕਾਰੀ ਸਕੂਲ 'ਤੇ ਸਿੱਖ ਫਾਰ ਜਸਟਿਸ ਦੇ ਨਾਅਰੇ ਵੀ ਲਿਖੇ। ਫਿਲਹਾਲ ਲੋਕਾਂ ਨੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ।
ਮੁਲਜ਼ਮ CCTV ਵਿਚ ਕੈਦ
ਵੀਡੀਓ ਵਿੱਚ ਮੁਲਜ਼ਮ ਟੋਪੀ ਪਹਿਨ ਕੇ ਆਪਣਾ ਮੂੰਹ ਢੱਕ ਕੇ ਬਾਬਾ ਸਾਹਿਬ ਦੀ ਮੂਰਤੀ 'ਤੇ ਸਪ੍ਰੇਅ ਕਰਦਾ ਦਿਖਾਈ ਦੇ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।