ਖਬਰਿਸਤਾਨ ਨੈੱਟਵਰਕ - ਪੰਜਾਬੀ ਗਾਇਕ ਬੱਬੂ ਮਾਨ ਅੱਜ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਦੇਹਾਂਤ 'ਤੇ ਦੁੱਖ ਸਾਂਝਾ ਕਰਨ ਲਈ ਜਲੰਧਰ ਪੁੱਜੇ, ਜਿਥੇ ਉਨ੍ਹਾਂ ਪਰਿਵਾਰ ਦੇ ਮੈਂਬਰਾਂ ਨਾਲ ਅਫਸੋਸ ਪ੍ਰਗਟ ਕੀਤਾ। ਦੱਸ ਦੇਈਏ ਕਿ 2 ਅਪ੍ਰੈਲ ਨੂੰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਸੀ। ਉਹ ਕਾਫ਼ੀ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਨੇ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਆਖਰੀ ਸਾਹ ਲਏ। 3 ਅਪ੍ਰੈਲ ਨੂੰ, ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਫੀਪੁਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ।
ਗਾਇਕ ਨੇ ਕਿਹਾ ਕਿ ਉਹ ਅੱਜ ਹੰਸ ਰਾਜ ਹੰਸ ਦੇ ਘਰ ਅਫਸੋਸ ਪ੍ਰਗਟ ਕਰਨ ਲਈ ਆਏ ਹਨ। ਇਸ ਦੌਰਾਨ ਬੱਬੂ ਮਾਨ ਨੇ ਰੇਸ਼ਮ ਕੌਰ ਦੇ ਦੇਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਰੇਸ਼ਮ ਕੌਰ ਦੀ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।